Corona Virus
ਸੀਐਮ ਨੇ ਟਵੀਟ ਕਰ ਕੋਰੋਨਾ ਵਿਰੁੱਧ ਜੰਗ ਲੜ ਰਹੇ ਕਰਮਚਾਰੀਆਂ ਦਾ ਵਧਾਇਆ ਮਨੋਬਲ

ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਟਵੀਟ ਕਰਕੇ ਕੋਰੋਨਾ ਵਿਰੁੱਧ ਲੜਾਈ ਲੜ ਰਹੇ ਸਰਕਾਰੀ ਅਤੇ ਹੋਰ ਕਰਮਚਾਰੀਆਂ ਦਾ ਮਨੋਬਲ ਵਧਾਇਆ ਹੈ। ਸੀਐਮ ਨੇ ਲੁਧਿਆਣਾ ਦੀ SHO ਅਰਸ਼ਪ੍ਰੀਤ ਕੌਰ ਗਰੇਵਾਲ ਜਿਸਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ ਉਸ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਜਲਦੀ ਤੰਦਰੁਸਤ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ACP ਸਮੇਤ 5 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ, ਜਿਨ੍ਹਾਂ ਵਿੱਚੋਂ ACP ਅਨਿਲ ਕੋਹਲੀ ਅਤੇ ਕਾਨੂੰਗੋ ਦੀ ਮੌਤ ਹੋ ਗਈ ਅਤੇ SHO ਅਰਸ਼ਪ੍ਰੀਤ ਕੌਰ ,ACP ਦੀ ਪਤਨੀ ਅਤੇ ਇੱਕ ਕਾਂਸਟੇਬਲ ਦਾ ਇਲਾਜ਼ ਚੱਲ ਰਿਹਾ ਹੈ।