Punjab
ਪਹਾੜਾਂ ‘ਤੇ ਬਰਫਬਾਰੀ ਮਗਰੋਂ ਪੰਜਾਬ ‘ਚ ਵਧੀ ਠੰਢ

17 ਦਸੰਬਰ 2023: ਪਹਾੜੀ ਇਲਾਕਿਆਂ ‘ਚ ਹੋਈ ਬਾਰਿਸ਼ ਦਾ ਅਸਰ ਮੈਦਾਨੀ ਇਲਾਕਿਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ| ਓਥੇ ਹੀ ਪੰਜਾਬ ਨੂੰ ਵੀ ਧੁੰਦ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ| ਅੱਜ ਵੀ ਦਿਨ ਵੇਲੇ ਧੁੱਪ ਦੇ ਨਾਲ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ| ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ 18 ਡਿਗਰੀ ਅਤੇ ਘੱਟ ਤੋਂ ਘੱਟ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ| ਓਥੇ ਹੀ ਸਕੂਲਾਂ ਦਾ ਸਮਾਂ ਵੀ ਬਦਲਿਆ ਗਿਆ ਹੈ| ਲੋਕ ਸਵੇਰੇ-ਸ਼ਾਮ ਆਪਣੇ ਘਰਾਂ ਵਿੱਚ ਰਹਿਣ ਨੂੰ ਮਜ਼ਬੂਰ ਹੋ ਗਏ ਹਨ| ਮੌਸਮ ਵਿਭਾਗ ਮੁਤਾਬਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ, ਵਿਭਾਗ ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਹੋਰ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ| ਸ਼ਨੀਵਾਰ ਨੂੰ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਸਭ ਤੋਂ ਘੱਟ ਤਾਪਮਾਨ ਚਾਰ ਡਿਗਰੀ ਦਰਜ ਕੀਤਾ ਗਿ| ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਜਲੰਧਰ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ|