Corona Virus
ਕੰਬਾਇਨਾਂ ਦੇ ਡਰਾਈਵਰ, ਅਤੇ ਮਾਲਕਾਂ ਦਾ ਮੈਡੀਕਲ ਚੈਕਅੱਪ ਕਰਵਾਉਣ ਦੇ ਹੁਕਮ ਜਾਰੀ
ਤਰਨ ਤਾਰਨ, 19 ਅਪ੍ਰੈਲ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਨੋਵੇਲ ਕਰੋਨਾ ਵਾਇਰਸ” ਦੀ ਰੋਕਥਾਮ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਵਲੋਂ ਇਸ ਨੂੰ ਨੋਟੀਫਾਇਡ ਡਿਜ਼ਾਸਟਰ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਜ਼ਿਲ੍ਹਾ ਤਰਨ ਤਾਰਨ ਵਿੱਚ ਹਾੜ੍ਹੀ ਸੀਜ਼ਨ 2020 ਦੌਰਾਨ ਕਣਕ ਦੀ ਕਟਾਈ ਸ਼ੁਰੂ ਹੋਣ ਜਾਰਹੀ ਹੈ।ਜਿਲ੍ਹਾ ਤਰਨ ਤਾਰਨ ਦੀਆਂ ਅਤੇ ਇਸ ਤੋਂ ਬਾਹਰਲੇ ਜ਼ਿਲ੍ਹਿਆਂ ਤੋ ਆਉਣ ਵਾਲੀਆ ਕੰਬਾਇਨਾਂ ਦੇ ਡਰਾਈਵਰ/ਅਮਲੇ/ਮਾਲਕਾਂ ਦਾ ਮੈਡੀਕਲ ਚੈਕਅੱਪ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕੋਵਿਡ-19 ਦੇ ਪ੍ਰਭਾਵ ਤੋ ਆਮ ਜਨਤਾ ਨੂੰ ਬਚਾਇਆ ਜਾ ਸਕੇ। ਇਸ ਸਬੰਧੀ ਪੁਲਿਸ ਵਿਭਾਗ, ਸਿਹਤ ਵਿਭਾਗ ਅਤੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਵੱਖਰੇ ਤੌਰ ‘ਤੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਜਿਲ੍ਹਾ ਮੈਜਿਸਟਰੇਟ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਵਿੱਚ ਕਣਕ ਦੀ ਕਟਾਈ ਦੌਰਾਨ ਜ਼ਿਲ੍ਹੇ ਵਿੱਚ ਮੌਜੂਦ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਆਉਣ ਵਾਲੀਆ ਕੰਬਾਇਨਾਂ ਦੇ ਡਰਾਈਵਰ/ਅਮਲੇ/ਮਾਲਕਾਂ ਦਾ ਮੈਡੀਕਲ ਚੈਕਅੱਪ ਕਰਵਾਉਣ ਦੇ ਹੁਕਮ ਜਾਰੀ ਕੀਤਾ ਹੈ ਤਾਂ ਜੋ ਕੋਵਿਡ-19 ਦੇ ਪ੍ਰਭਾਵ ਤੋ ਆਮ ਜਨਤਾ ਨੂੰ ਬਚਾਇਆ ਜਾ ਸਕੇ। ਇਹ ਹੁਕਮ17 ਜੂਨ, 2020 ਤੱਕ ਲਾਗੂ ਰਹਿਣਗੇ।
ਜ਼ਿਲ੍ਹੇ ਦੇ ਹਰੇਕ ਸੜਕੀ ਮਾਰਗ ਦੀ ਐਂਟਰੀ ਪੁਵਾਇੰਟ ਤੇ ਦੂਜੇ ਜਿਲ੍ਹਿਆਂ ਤੋ ਆਉਣ ਵਾਲੀਆਂ ਕੰਬਾਈਨਾਂ ਨਾਲ ਸਬੰਧਤ ਹਰੇਕ ਵਿਅਕਤੀ/ਅਮਲਾ/ਮਾਲਕ ਜ਼ਿਲ੍ਹਾਤਰਨ ਤਾਰਨ ਵਿੱਚ ਦਾਖਲ ਹੁੰਦੇ ਸਮੇਂ ਨੇੜੇ ਦੀ ਡਿਸਪੈਂਸਰੀ ਵਿੱਚ ਜਾ ਕੇ ਆਪਣਾ ਮੈਡੀਕਲ ਕਰਵਾਉਣਾ ਯਕੀਨੀ ਬਣਾਉਣਗੇ।
ਇਹ ਹੁਕਮ ਨੂੰ ਸੀਨੀਅਰ ਕਪਤਾਨ ਪੁਲਿਸ, ਤਰਨ ਤਾਰਨ, ਸਿਵਲ ਸਰਜਨ ਤਰਨ ਤਾਰਨ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ ਤਰਨ ਤਾਰਨ ਵਿੱਚ ਲਾਗੂਕਰਵਾਉਣਾ ਯਕੀਨੀ ਬਣਾਉਗੇ।