Connect with us

Punjab

ਦਵਾਈ ਲੈਣ ਜਾ ਰਹੇ ਅਪਾਹਜ ਬਜ਼ੁਰਗ ਨੂੰ ਮੋਟਰਸਾਈਕਲ ਸਵਾਰਾਂ ਨੇ ਮਾਰੀ ਟੱਕਰ

Published

on

28 ਦਸੰਬਰ 2023: ਗੁਰਦਾਸਪੁਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਕਿ ਗੁਰਦਾਸਪੁਰ ਦੇ ਪਿੰਡ ਬੋਪਾਰਾਏ ਦੀ ਹੈ ਰਣਧੀਰ ਸਿੰਘ ਜੋ ਕਿ ਅਪਾਹਿਜ ਹੈ ਆਪਣੀ ਵੀਲ ਚੇਅਰ ਤੇ ਦਵਾਈ ਲੈਣ ਲਈ ਮੈਡੀਕਲ ਸਟੋਰ ਤੇ ਜਾ ਰਿਹਾ ਸੀ ਕਿ ਪਿੱਛੋਂ ਇੱਕ ਮੋਟਰਸਾਈਕਲ ਨੇ ਜਬਰਦਸਤ ਟੱਕਰ ਮਾਰ ਦਿੱਤੀ ਜਿਸ ਕਰਕੇ ਉਹ ਮੌਕੇ ਤੇ ਹੀ ਡਿੱਗ ਗਏ ਅਤੇ ਉਹਨਾਂ ਦੀ ਵੀਲ ਚੇਅਰ ਵੀ ਟੁੱਟ ਗਈ ਉਹਨਾਂ ਨੇ ਦੱਸਿਆ ਕਿ ਮੈਂ ਬੇਹੋਸ਼ ਹੋ ਗਿਆ ਜਿਸ ਤੋਂ ਬਾਅਦ ਮੋਟਰਸਾਈਕਲ ਸਵਾਰ ਵੱਲੋਂ ਮੈਨੂੰ ਚੁੱਕਣ ਦੀ ਬਜਾਏ ਜਾਂ ਫਿਰ ਹਸਪਤਾਲ ਲੈ ਕੇ ਜਾਣ ਦੀ ਬਜਾਏ ਮੌਕੇ ਤੋਂ ਮੋਟਰਸਾਈਕਲ ਸਵਾਰ ਫਰਾਰ ਹੋ ਗਿਆ ਉਹਨਾਂ ਨੇ ਕਿਹਾ ਕਿ ਆਸ ਪਾਸ ਦੇ ਲੋਕਾਂ ਨੇ ਮੋਟਰਸਾਈਕਲ ਦੀ ਫੋਟੋ ਖਿੱਚ ਲਈ ਸੀ। ਉਹਨਾਂ ਨੇ ਦੱਸਿਆ ਕਿ ਨੇੜੇ ਦੇ ਲੋਕਾਂ ਵੱਲੋਂ ਮੈਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾਇਆ ਗਿਆ ਜਿੱਥੇ ਕਿ ਮੇਰਾ ਇਲਾਜ ਚੱਲ ਰਿਹਾ ਹੈ ਉਹਨਾਂ ਨੇ ਕਿਹਾ ਕਿ ਮੇਰੇ ਕਾਫੀ ਜਿਆਦਾ ਸੱਟਾਂ ਲੱਗ ਗਈਆਂ ਹਨ ਉਨਾਂ ਨੇ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜ਼ਖਮੀ ਰਣਧੀਰ ਸਿੰਘ ਦੇ ਪੁੱਤਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਜੀ ਪੂਰੀ ਤਰ੍ਹਾਂ ਹੀ ਹੈਂਡੀਕੈਪ ਅਪਾਹਿਜ ਹਨ ਪ੍ਰਭਜੋਤ ਨੇ ਕਿਹਾ ਕਿ ਮੇਰੇ ਪਿਤਾ ਦਵਾਈ ਲੈਣ ਲਈ ਮੈਡੀਕਲ ਸਟੋਰ ਤੇ ਜਾ ਰਹੇ ਸੀ ਕਿ ਪਿੱਛੇ ਤੋਂ ਇੱਕ ਮੋਟਰਸਾਈਕਲ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ ਅਤੇ ਮੇਰੇ ਪਿਤਾ ਜੀ ਨੂੰ ਜਖਮੀ ਕਰ ਦਿੱਤਾ ਉਹਨਾਂ ਨੇ ਕਿਹਾ ਕਿ ਟੱਕਰ ਇਨੀ ਜਿਆਦਾ ਜ਼ਬਰਦਸਤ ਕਿ ਫਿਊਲ ਚੇਅਰ ਪੂਰੀ ਤਰ੍ਹਾਂ ਹੀ ਟੁੱਟ ਗਈ। ਪ੍ਰਭਜੋਤ ਨੇ ਕਿਹਾ ਕਿ ਮੋਟਰਸਾਈਕਲ ਸਵਾਰ ਨੇ ਜਰਾ ਵੀ ਇਨਸਾਨੀਅਤ ਨਹੀਂ ਦੱਸੀ ਅਤੇ ਮੌਕੇ ਤੋਂ ਫਰਾਰ ਹੋ ਗਿਆ ਉਹਨਾਂ ਨੇ ਕਿਹਾ ਕਿ ਮੇਰੇ ਪਿਤਾ ਜੀ ਨੂੰ ਆਸ-ਪਾਸ ਦੇ ਲੋਕਾਂ ਨੇ ਸਿਵਲ ਹੋਸਪਿਟਲ ਪਹੁੰਚਾਇਆ ਉਹਨਾਂ ਨੇ ਕਿਹਾ ਕਿ ਜੇ ਆਸ-ਪਾਸ ਕੋਈ ਨਾ ਹੁੰਦਾ ਤਾਂ ਹੋ ਸਕਦਾ ਸੀ ਕਿ ਮੇਰੇ ਪਿਤਾ ਜੀ ਦੀ ਮੌਤ ਵੀ ਹੋ ਜਾਂਦੀ ਉਹਨਾਂ ਨੇ ਕਿਹਾ ਕਿ ਹੁਣ ਮੇਰੇ ਪਿਤਾ ਦੀ ਹਾਲਤ ਕਾਫੀ ਜਿਆਦਾ ਗੰਭੀਰ ਹੈ ਅਤੇ ਸਿਵਿਲ ਹਸਪਤਾਲ ਗੁਰਦਾਸਪੁਰ ਵਿਖੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਪ੍ਰਭਜੋਤ ਨੇ ਕਿਹਾ ਕਿ ਅਸੀਂ ਇਸ ਸਬੰਧ ਵਿੱਚ ਖਾਣਾ ਸਦਰ ਵਿਖੇ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਇਸ ਘਟਨਾ ਦੇ ਦੌਰਾਨ ਆਸ ਪਾਸ ਦੇ ਨੌਜਵਾਨਾਂ ਨੇ ਮੋਟਰਸਾਈਕਲ ਦੀ ਫੋਟੋ ਖਿੱਚ ਲਈ ਸੀ ਜੋ ਕਿ ਅਸੀਂ ਪੁਲਿਸ ਅਧਿਕਾਰੀਆਂ ਨੂੰ ਦੇ ਦਿੱਤੀ ਹੈ ਉਹਨਾਂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਸਾਨੂੰ ਇਨਸਾਫ ਦਿੱਤਾ ਜਾਵੇ।