Connect with us

Punjab

ਪੰਜਾਬ ‘ਚ ਸੰਘਣੀ ਧੁੰਦ ਦਾ ਰੈੱਡ ਅਲਰਟ

Published

on

29 ਦਸੰਬਰ 2203:  ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਸੜਕਾਂ ‘ਤੇ ਵਿਜ਼ੀਬਿਲਟੀ ਬਹੁਤ ਘੱਟ ਰਹੀ ਹੈ। ਧੁੰਦ ਨੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਵੀ ਆਪਣੀ ਚਿੱਟੀ ਚਾਦਰ ਹੇਠ ਲੁਕੋ ਲਿਆ ਹੈ। ਦੂਜੇ ਪਾਸੇ ਧੁੰਦ ਕਾਰਨ ਸੜਕੀ ਆਵਾਜਾਈ ਤੋਂ ਲੈ ਕੇ ਉਡਾਣਾਂ ਤੱਕ ਹਰ ਚੀਜ਼ ਪ੍ਰਭਾਵਿਤ ਹੋਈ। ਚੰਡੀਗੜ੍ਹ ਹਵਾਈ ਅੱਡੇ ’ਤੇ ਜਿੱਥੇ ਕਈ ਉਡਾਣਾਂ ਦੇਰੀ ਨਾਲ ਪੁੱਜੀਆਂ, ਉਥੇ ਹੀ ਇੱਥੋਂ ਆਉਣ-ਜਾਣ ਵਾਲੀਆਂ ਉਡਾਣਾਂ ਵੀ ਦੇਰੀ ਨਾਲ ਪੁੱਜੀਆਂ। ਮੌਸਮ ਵਿਭਾਗ ਨੇ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਤਾਪਮਾਨ ‘ਚ ਵੀ ਗਿਰਾਵਟ ਆਈ ਹੈ।