Punjab
ਪੰਜਾਬ ‘ਚ 3 ਫਰਵਰੀ ਤੋਂ ਪ੍ਰਵਾਸੀ ਭਾਰਤੀਆਂ ਦੀ ਮੀਟਿੰਗ

10 ਜਨਵਰੀ 2024: ਪੰਜਾਬ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਫਰਵਰੀ ਤੋਂ ਐਨ.ਆਰ.ਆਈ ਮੀਟ ਪ੍ਰੋਗਰਾਮ ਕਰਵਾਏਗੀ। ਸੂਬੇ ਭਰ ਵਿੱਚ 4 ਕਾਨਫਰੰਸਾਂ ਹੋਣੀਆਂ ਹਨ, ਇਨ੍ਹਾਂ ਵਿੱਚ 23 ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪ੍ਰਵਾਸੀ ਭਾਰਤੀ 11 ਜਨਵਰੀ ਤੋਂ 30 ਜਨਵਰੀ ਤੱਕ ਵਿਭਾਗ ਦੀ ਵੈੱਬਸਾਈਟ nri.punjab.gov.in ਅਤੇ ਵਟਸਐਪ ਨੰਬਰ 9056009884 ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ।
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ ਪੰਜਾਬੀਆਂ ਨਾਲ ਮਿਲਨੀ’ ਸਮਾਗਮ 3 ਫਰਵਰੀ ਨੂੰ ਪਠਾਨਕੋਟ ਤੋਂ ਸ਼ੁਰੂ ਹੋਵੇਗਾ, ਜਿੱਥੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।