Punjab
ਅੱਧੀ ਦਰਜਨ ਲਗਜ਼ਰੀ ਗੱਡੀਆਂ ਨੂੰ ਲੱਗੀ ਅੱਗ
12 ਜਨਵਰੀ 2024: ਸ਼ੁੱਕਰਵਾਰ ਨੂੰ ਜਲੰਧਰ ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਥਿਤ ਫੇਅਰ ਫਾਰਮ ਰਿਜ਼ੋਰਟ ਦੇ ਸਾਹਮਣੇ ਖੜ੍ਹੀਆਂ ਅੱਧੀ ਦਰਜਨ ਲਗਜ਼ਰੀ ਗੱਡੀਆਂ ਨੂੰ ਅੱਗ ਲੱਗ ਗਈ। ਜਿਸ ਵਿੱਚ ਬੀ.ਐਮ.ਡਬਲਿਊ ਔਡੀ ਗੱਡੀਆਂ ਸਮੇਤ 5 ਦੇ ਕਰੀਬ ਗੱਡੀਆਂ ਇਸ ਅੱਗ ਦੀ ਲਪੇਟ ਵਿੱਚ ਆ ਗਈਆਂ। ਅੱਗ ਲੱਗਣ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸਵੇਰੇ ਸ਼ਾਰਟ ਸਰਕਟ ਕਾਰਨ ਇਨ੍ਹਾਂ ਗੱਡੀਆਂ ਨੂੰ ਅੱਗ ਲੱਗ ਗਈ। ਅੱਗ ਸਭ ਤੋਂ ਪਹਿਲਾਂ ਇੱਕ ਵਾਹਨ ਨੂੰ ਲੱਗੀ, ਜਿਸ ਤੋਂ ਬਾਅਦ ਨੇੜੇ ਖੜ੍ਹੇ ਵਾਹਨਾਂ ਨੂੰ ਇਸ ਨੇ ਆਪਣੀ ਲਪੇਟ ਵਿੱਚ ਲੈ ਲਿਆ।