Connect with us

Uncategorized

ਜਲੰਧਰ ‘ਚ ਸਵੇਰੇ-ਸਵੇਰੇ ਵਾਪਰੀ ਵੱਡੀ ਘਟਨਾ,ਬਣਿਆ ਦਹਿਸ਼ਤ ਦਾ ਮਾਹੌਲ

Published

on

ਜਲੰਧਰ 17 ਜਨਵਰੀ 2024 : ਪੰਜਾਬ ‘ਚ ਨਿੱਤ ਦਿਨ ਲੁੱਟ-ਖੋਹ ਅਤੇ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਜਲੰਧਰ ਦੀ ਬਸਤੀ ਬਾਵਾ ਖੇਲ ਤੋਂ ਸਾਹਮਣੇ ਆਇਆ ਹੈ। ਅੱਜ ਸਵੇਰੇ ਇੱਕ ਵਾਰ ਫਿਰ ਸ਼ਹਿਰ ਵਿੱਚ ਇੱਕ ਨੌਜਵਾਨ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ ਅਤੇ ਲੋਕ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਡਰ ਰਹੇ ਹਨ।

ਹੋਰ ਜਾਣਕਾਰੀ ਅਨੁਸਾਰ ਬਸਤੀ ਬਾਵਾ ਖੇਲ ਅਧੀਨ ਪੈਂਦੇ ਲੱਦੜ ਕੰਪਲੈਕਸ ਰੋਡ ‘ਤੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਹਨ। ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਫਿਲਹਾਲ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਹਿਰ ਦੇ ਕਮਿਸ਼ਨਰੇਟ ਥਾਣਾ ਡਵੀਜ਼ਨ ਨੰਬਰ 2 ਦੇ ਗੋਪਾਲ ਨਗਰ ਇਲਾਕੇ ਦੇ ਕੋਲ ਸਥਿਤ ਦਾਣਾ ਮੰਡੀ ਤੋਂ ਪੁਲਿਸ ਨੇ ਖੂਨ ਨਾਲ ਲੱਥਪੱਥ ਹਾਲਤ ‘ਚ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਸੀ। ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਇੱਥੇ ਸੁੱਟ ਦਿੱਤੀ ਗਈ। ਪੁਲੀਸ ਜਾਂਚ ਦੌਰਾਨ ਮ੍ਰਿਤਕ ਦਾ ਦੋਸਤ ਹੀ ਉਸ ਦਾ ਕਾਤਲ ਪਾਇਆ ਗਿਆ ਜਿਸ ਨੂੰ ਪੁਲੀਸ ਨੇ 24 ਘੰਟਿਆਂ ਵਿੱਚ ਹੀ ਕਾਬੂ ਕਰ ਲਿਆ

Continue Reading