Connect with us

Punjab

ਭੂਲਪੁਰ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਲੋਕਾਂ ਦੀ ਹੋਈ ਮੌ+ਤ..

Published

on

18 ਜਨਵਰੀ 2024: ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿਚ ਇਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ | ਹਾਦਸਾ ਸਵੇਰੇ 10 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋ ਸੰਘਣੀ ਧੁੰਦ ਕਾਰਨ ਕਿਸੇ ਵਾਹਨ ਵੱਲੋਂ ਸਾਈਡ ਮਾਰਨ ਤੇ ਬੇਕਾਬੂ ਕਾਰ ਸੜਕ ਕਿਨਾਰੇ ਖੜੀ ਪਿੰਡ ਭੂਲਪੁਰ ਵਾਸੀ ਔਰਤ ਦਲਵਿੰਦਰ ਕੌਰ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ ਅਤੇ ਕਾਰ ਦਰੱਖਤ ਵਿਚ ਜਾ ਟਕਰਾਈ ਜਿਸ ਕਾਰਨ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ | ਦੱਸਿਆ ਜਾ ਰਿਹਾ ਕਿ ਕਾਰ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿਚ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਅਜੇ ਪਾਲ ਸਿੰਘ ਪੁੱਤਰ ਰਾਜਦੀਪ ਸਿੰਘ ਗੁਰਦਾਸਪੁਰ ਦੀ ਮੌਤ ਹੋ ਗਈ | ਹਾਦਸੇ ਵਿਚ ਜਖਮੀ ਹੋਏ ਦੂਜੇ ਕਾਰ ਸਵਾਰ ਰਣਵੀਰ ਸਿੰਘ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ ਹਾਦਸਾ ਕਿਨ੍ਹਾਂ ਹਲਾਤਾਂ ਵਿਚ ਹੋਇਆ ਫਿਲਹਾਲ ਇਸਦੀ ਜਾਣਕਾਰੀ ਨਹੀਂ ਮਿਲ ਸਕੀ ਹੈ|