Corona Virus
ਪਟਿਆਲਾ ਜ਼ਿਲ੍ਹੇ ਵਿੱਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ

Breaking ਪਟਿਆਲਾ, 21ਅਪ੍ਰੈਲ: ਪਟਿਆਲਾ ਜ਼ਿਲ੍ਹੇ ਦੇ ਸ਼ਹਿਰ ਰਾਜਪੁਰਾ ਵਿੱਚ ਦੇਰ ਰਾਤ ਆਈ ਰਿਪੋਰਟ ਵਿੱਚ ਇੱਕ ਡਾਕਟਰ ਦੇ ਨਾਲ 5 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਹ 5 ਲੋਕ ਪਹਿਲਾ ਪਾਜ਼ੀਟਿਵ ਆਈ ਇਕ ਬਜ਼ੁਰਗ ਮਹਿਲਾ ਦੇ ਨਾਲ ਉਸ ਦੇ ਪਰਿਵਾਰ ਦੇ ਸੰਪਰਕ ਵਿੱਚ ਸੀ।
ਜ਼ਿਕਰਯੋਗ ਹੈ ਕਿ ਪਾਜ਼ੀਟਿਵ ਪਾਏ ਗਏ ਲੋਕਾਂ ਵਿੱਚ ਮਹਿਲਾ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਇੱਕ ਡਾਕਟਰ ਵੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਹੁਣ ਪਟਿਆਲਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 26 ਤੋਂ ਵੱਧ ਕੇ 31 ਹੋ ਜੀ ਹੈ।