Connect with us

Punjab

75ਵੇਂ ਗਣਤੰਤਰ ਦਿਵਸ ਮੌਕੇ ਕੈਬਿਨਟ ਮੰਤਰੀਆਂ ਨੇ ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ਰਸਮ ਕੀਤੀ ਅਦਾ

Published

on

26 ਜਨਵਰੀ 2025: ਮੋਗਾ ਵਿੱਚ 75ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਬਲਕਾਰ ਸਿੰਘ ਨੇ ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ਕੀਤੀ ਰਸਮ ਅਦਾ।

ਓਥੇ ਹੀ ਮਾਨਸਾ ਵਿੱਚ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਝੰਡਾ ਲਹਿਰਾਇਆ ਗਿਆ।ਇਸ ਮੌਕੇ ਉਨ੍ਹਾਂ ਨੇ ਸਲਾਮੀ ਲਈ ਅਤੇ ਪਰੇਡ ਦਾ ਨਿਰੀਖਣ ਕੀਤਾ।ਇਸ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਰੰਗਾਰੰਗ ਪ੍ਰੋਗਰਾਮ ਪੇਸ਼ ਕਰ ਰਹੇ ਸਨ। ਨਹਿਰੂ ਕਾਲਜ ਵਿਖੇ ਕਰਵਾਇਆ ਗਿਆ|

 

ਅੰਮ੍ਰਿਤਸਰ ‘ਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਵੀ ਤਿਰੰਗਾ ਝੰਡਾ ਲਹਿਰਾਇਆ ਹੈ| ਦੱਸ ਦੇਈਏ ਕਿ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਗਿਆ|

ਓਥੇ ਹੀ 75ਵੇਂ ਗਣਤੰਤਰਤ ਦਿਵਸ ਮੋਕੇ ਰੋਪੜ ਦੇ ਨਹਿਰੂ ਸ਼ਟੇਡੀਅਮ ਕਰ ਜਿਲਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕੋਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਦੋਰਾਨ ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ ਵੀ ਕੱਢੀਆ ਗਈਆਂ ਤੇ ਦਿੱਲੀ ਵਿਖੇ ਮਨਾਏ ਗਏ ਗਣਤੰਤਰਤਾ ਦਿਵਸ ਸ਼ਾਮਲ ਨਾ ਕੀਤੀਆਂ ਗਈਆ ਪੰਜਾਬ ਦੀਆਂ ਤਿੰਨ ਵਿਸ਼ੇਸ਼ ਝਾਕੀਆ ਵੀ ਕੱਢਦੀਆਂ ਗਈਆਂ।ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਪਰੇਡ ਦਾ ਨਰੀਖਣ ਕੀਤਾ ਤੇ ਪਰੇਡ ਤੋਂ ਸਲਾਮੀ ਲਈ।