Connect with us

Punjab

ਪੁਰਤਗਾਲ ਦੇ ਲਿਸਬਨ ‘ਚ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ,ਕੰਮ ਤੋਂ ਪਰਤਦੇ ਸਮੇਂ ਵਾਪਰਿਆ ਹਾਦਸਾ

Published

on

ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਰਹਿਣ ਵਾਲੇ ਨੌਜਵਾਨ ਦੀ ਪੁਰਤਗਾਲ ਦੇ ਲਿਸਬਨ ਸ਼ਹਿਰ ਵਿੱਚ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤਜਿੰਦਰ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਪਿੰਡ ਉਸਮਾਨ ਵਜੋਂ ਹੋਈ ਹੈ। ਹਾਦਸੇ ਦੌਰਾਨ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ। ਜਿਸ ਵਿੱਚੋਂ ਤਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹੋਰ ਨੌਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਕਰਜ਼ਾ ਚੁੱਕ ਭੇਜਿਆ ਸੀ ਵਿਦੇਸ਼ – ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਭਗਵੰਤ ਸਿੰਘ ਨੇ ਦੱਸਿਆ ਕਿ ਉਸ ਨੇ 16 ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਆਪਣੇ ਲੜਕੇ ਨੂੰ ਪੁਰਤਗਾਲ ਭੇਜਿਆ ਸੀ ਤਾਂ ਜੋ ਘਰ ਦੀ ਆਰਥਿਕ ਹਾਲਤ ਚੰਗੀ ਹੋ ਸਕੇ। ਐਤਵਾਰ ਸਵੇਰੇ ਰਿਸ਼ਤੇਦਾਰਾਂ ਨੇ ਘਰ ਆ ਕੇ ਪੁੱਤਰ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਸੂਚਨਾ ਦਿੱਤੀ ਸੀ। ਜਿਸ ਤੋਂ ਬਾਅਦ ਮੈਂ ਪੁਰਤਗਾਲ ਦੇ ਰਹਿਣ ਵਾਲੇ ਤਜਿੰਦਰ ਸਿੰਘ ਦੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ। ਜਿਹਨਾਂ ਨੇ ਦੱਸਿਆ ਕਿ ਕੰਮ ਖ਼ਤਮ ਕਰਕੇ ਪੰਜੇ ਦੋਸਤ ਕਾਰ ‘ਚ ਸਵਾਰ ਹੋ ਕੇ ਘਰ ਵਾਪਸ ਆ ਰਹੇ ਸਨ। ਕੁਝ ਦੇਰ ਸਫ਼ਰ ਕਰਨ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਪਲਟ ਗਈ।

ਪੰਜਾਂ ਜਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿ ਜਿੱਥੇ ਡਾਕਟਰਾਂ ਦੇ ਵੱਲੋਂ ਤੇਜਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਂਦਾ ਜਾਵੇ ਤਾਂ ਜੋ ਜੱਦੀ ਪਿੰਡ ਉਹਦਾ ਸਸਕਾਰ ਕੀਤਾ ਜਾ ਸਕੇ।