Punjab
ਸਰਕਾਰੀ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਬਚਾਈ ਗਰੀਬ ਮਜ਼ਦੂਰ ਦੀ ਜਾਨ
ਦਸੂਹਾ ਨੇੜੇ ਸ਼ੈਲਰ ‘ਤੇ ਕੰਮ ਕਰਦੇ ਇਕ ਪ੍ਰਵਾਸੀ ਮਜ਼ਦੂਰ ਨੂੰ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਜ਼ਖਮੀ ਹਾਲਤ ‘ਚ ਦਸੂਹਾ ਦੇ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਦੀ ਮਿਹਨਤ ਸਦਕਾ ਉਸ ਦੀ ਜਾਨ ਬਚ ਗਈ। ਜਾਣਕਾਰੀ ਦਿੰਦੇ ਹੋਏ ਪ੍ਰਵਾਸੀ ਮਜ਼ਦੂਰ ਬਿਰਜੂ ਨੇ ਦੱਸਿਆ ਕਿ ਉਹ ਸ਼ੈਲਰ ‘ਤੇ ਕੰਮ ਕਰ ਰਿਹਾ ਸੀ ਕਿ ਇਕ ਜ਼ਹਿਰੀਲੇ ਸੱਪ ਨੇ ਉਸ ਨੂੰ ਡੰਗ ਲਿਆ, ਜਿਸ ਕਾਰਨ ਉਸ ਨੂੰ ਤੇਜ਼ ਦਰਦ ਹੋਣ ਲੱਗਾ ਅਤੇ ਉਹ ਬੇਹੋਸ਼ ਹੋ ਗਿਆ । ਫਿਰ ਹੋਰ ਵਰਕਰ ਮੈਨੂੰ ਤੁਰੰਤ ਦਸੂਹਾ ਦੇ ਸਰਕਾਰੀ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਤੁਰੰਤ ਮੇਰਾ ਇਲਾਜ ਸ਼ੁਰੂ ਕਰ ਦਿੱਤਾ ਅਤੇ ਮੇਰੀ ਜਾਨ ਬਚ ਗਈ।
ਇਸ ਦੌਰਾਨ ਦਸੂਹਾ ਹਸਪਤਾਲ ਦੇ ਐਸ.ਐਮ.ਓ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਮਰੀਜ਼ ਦੀ ਹਾਲਤ ਕਾਫੀ ਗੰਭੀਰ ਸੀ ਪਰ ਸਾਡੇ ਡਾਕਟਰਾਂ ਦੀ ਟੀਮ ਨੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਅਤੇ ਹੁਣ ਮਰੀਜ਼ ਬਿਰਜੂ ਦੀ ਹਾਲਤ ਸਥਿਰ ਅਤੇ ਖਤਰੇ ਤੋਂ ਬਾਹਰ ਹੈ।