Connect with us

Punjab

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਮਿਡ-ਡੇ ਮੀਲ ਮੀਨੂ ‘ਚ ਬਦਲਾਅ,ਜਾਣੋ

Published

on

ਪੰਜਾਬ ਦੇ CM ਭਗਵੰਤ ਮਾਨ ਦੀ ਅਗਵਾਈ ‘ਚ ਹੋਈ ਮੀਟਿੰਗ ‘ਚ ਵਿਦਿਆਰਥੀਆਂ ਦੇ ‘ਮਿਡ-ਡੇ ਮੀਲ’ ਨੂੰ ਲੈ ਕੇ ਇਕ ਫੈਸਲਾ ਲਿਆ ਗਿਆ ਹੈ| ਜਿਸ ਵਿੱਚ ਕਿਹਾ ਗਿਆ ਹੈ ਕਿ ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ‘ਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿੱਤੇ ਜਾਣਗੇ, ਇਹ ਫੈਸਲਾ 12 ਫਰਵਰੀ ਤੋਂ ਸ਼ੁਰੂ ਹੋਵੇਗਾ, ਇਸ ਆਈਟਮ ਨੂੰ ਹੁਣ ਮਿਡ-ਡੇ-ਮੀਲ ਮੀਨੂ ਵਿੱਚ ਸ਼ਾਮਲ ਕੀਤਾ ਗਿਆ, ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਨੇ, ਹਾਲਾਂਕਿ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਵਿੱਚ ਇਸ ਸਬੰਧੀ ਮੌਸਮੀ ਫਲਾਂ ਦੀ ਉਪਲਬਧਤਾ ਦੇ ਹਿਸਾਬ ਨਾਲ ਹੁਕਮ ਜਾਰੀ ਕੀਤੇ ਜਾਣਗੇ, ਵਿਦਿਆਰਥੀਆਂ ਨੂੰ ਮੌਸਮੀ ਫਲ ਦੇਣ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ, ਇਸਦੇ ਪਿੱਛੇ ਦੀ ਕੋਸ਼ਿਸ਼ ਸਾਡੇ ਸਥਾਨਕ ਫਲ ਉਤਪਾਦਕਾਂ ਨੂੰ ਲਾਭ ਪਹੁੰਚਾਉਣ ਦੀ ਵੀ ਏ,ਨਾਲ ਹੀ ਸਕੀਮ ਵਿੱਚ ਪ੍ਰਤੀ ਵਿਦਿਆਰਥੀ ਪੰਜ ਤੋਂ ਛੇ ਰੁਪਏ ਖਰਚ ਕਰਨ ਦੀ ਯੋਜਨਾ ਏ, ਇਹ ਸਾਰੀ ਰਣਨੀਤੀ ਪੂਰੀ ਸੋਚ ਵਿਚਾਰ ਤੋਂ ਬਾਅਦ ਬਣਾਈ ਗਈ ਹੈ|