Uncategorized
ਧਰਨੇ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮੰਤਰੀਆਂ ਦਾ ਵਫ਼ਦ ਚੰਡੀਗੜ੍ਹ ‘ਚ ਕਿਸਾਨਾਂ ਨਾਲ ਕਰੇਗਾ ਮੀਟਿੰਗ

ਦਿੱਲੀ ਵਿੱਚ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮੰਤਰੀਆਂ ਦਾ ਵਫ਼ਦ ਅੱਜ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਨ ਜਾ ਰਿਹਾ ਹੈ।ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਰਾਹੀਂ ਮਸਲੇ ਦੇ ਹੱਲ ਦੀਆਂ ਤਿਆਰੀਆਂ ਵਿਚ ਜੁਟ ਗਈ ਹੈ।
ਕੇਂਦਰੀ ਟੀਮ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਪੰਜਾਬ ਪਹੁੰਚ ਗਈ ਹੈ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ।ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਕੇਂਦਰ ਸਰਕਾਰ ਨੂੰ ਦੇਣਾ ਚਾਹੀਦਾ ਹੈ,ਟਰੈਕਟਰ ਖੇਤਾਂ ਵਿੱਚ ਹੀ ਚੰਗੇ ਲੱਗਦੇ ਹਨ, ਕੇਂਦਰ ਸਰਕਾਰ ਨੂੰ ਗੱਲਬਾਤ ਰਾਹੀਂ ਹੱਲ ਕੱਢਣਾ ਚਾਹੀਦਾ ਹੈ।