Punjab
ਪੰਜਾਬ ਹਰਿਆਣਾ ਬਾਰਡਰ ਤੇ ਰੋਕਾਂ ਲਗਾਉਣ ਦੀ ਬਜਾਏ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਕਰੇ ਹੱਲ – ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਤੋਂ ਪਹਿਲਾਂ ਸ਼ੰਭੂ ਬਾਰਡਰ ਵਿਖੇ ਰੋਕਾਂ ਲਾਉਣ ਸੜਕਾਂ ਤੇ ਕਿਲ ਵਿਛਾਉਣ ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਸੰਭੂ ਬਾਰਡਰ ਤੇ ਰੋਕਾਂ ਲਗਾਉਣ ਅਤੇ ਇੰਟਰਨੈਟ ਬੰਦ ਕਰਨ ਦੀ ਬਜਾਏ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰੇI ਉਹਨਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ ਤੇ ਜਵਾਨ ਦੇ ਨਾਲ ਚਟਾਨ ਵਾਂਗ ਖੜੀ ਹੈ I