Punjab
ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਹਨਾਂ ਦਿਨਾਂ ‘ਚ ਹੋ ਸਕਦੀ ਬਾਰਿਸ਼
25 ਫਰਵਰੀ 2024: ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਸਕਦਾ ਹੈ।ਮੌਸਮ ਵਿਗਿਆਨੀਆਂ ਮੁਤਾਬਕ 26 ਅਤੇ 27 ਫਰਵਰੀ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੌਸਮ ਦੇ ਤੇਵਰ ਵੱਖ-ਵੱਖ ਹੋ ਸਕਦੇ ਹਨ। ਉੱਤਰੀ ਭਾਰਤ ਤੋਂ ਪੂਰਬੀ ਭਾਰਤ ਤੱਕ ਮੈਦਾਨੀ ਇਲਾਕਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 26 ਅਤੇ 27 ਫਰਵਰੀ 2024 ਨੂੰ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਮੀਂਹ ਦੇ ਨਾਲ ਬਰਫਬਾਰੀ ਹੋ ਸਕਦੀ ਹੈ। ਮੀਂਹ ਅਤੇ ਬਰਫ਼ਬਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਦਾ ਅਸਰ ਦੇਸ਼ ਦੇ ਮੈਦਾਨੀ ਹਿੱਸਿਆਂ ‘ਚ ਵੀ ਦੇਖਿਆ ਜਾ ਸਕਦਾ ਹੈ। ਤਾਪਮਾਨ ਵਿੱਚ ਕਮੀ ਦਰਜ ਕੀਤੀ ਜਾ ਸਕਦੀ ਹੈ।