Punjab
ਪੁਲਿਸ ਦੀ ਵਰਦੀ ਪਾ ਕੇ ਕਰਫਿਊ ਦੀ ਉਲੰਘਣਾ ਕਰਨ ਵਾਲਾ ਕਾਬੂ- ਐੱਸ.ਐੱਸ.ਪੀ

ਪਟਿਆਲਾ, 22 ਅਪ੍ਰੈਲ: ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਪੁਲਿਸ ਦੀ ਵਰਦੀ ਪਾ ਕੇ ਘੁੰਮਣ ਵਾਲੇ ਇੱਕ ਵਿਅਕਤੀ ਨੂੰ ਲੰਘੀ ਰਾਤ ਪਟਿਆਲਾ ਪੁਲਿਸ ਨੇ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਗਲੀ ਨੰਬਰ 1, ਜਗਤਾਰ ਨਗਰ ਪਟਿਆਲਾ ਵਜੋਂ ਹੋਈ ਹੈ। ਇਸ ਵਿਰੁੱਧ ਥਾਣਾ ਅਰਬਨ ਅਸਟੇਟ ਵਿਖੇ ਮੁਕੱਦਮਾ ਆਈ.ਪੀ.ਸੀ. ਦੀਆਂ ਧਾਰਾਵਾਂ 170, 171, 419 ਤੇ 188 ਤਹਿਤ ਕਰ ਲਿਆ ਗਿਆ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਅਰਬਨ ਅਸਟੇਟ ਥਾਣੇ ਦੀ ਪੁਲਿਸ ਗਸ਼ਤ ਪਾਰਟੀ ਨੇ ਜਦੋਂ ਇਸ ਵਿਅਕਤੀ ਨੂੰ ਰੋਕ ਕੇ ਪੁੱਛ ਗਿੱਛ ਕੀਤੀ ਗਈ ਤਾਂ ਇਸ ਨੇ ਆਪਣੇ ਆਪ ਨੂੰ ਟਰਾਂਸਪੋਰਟ ਵਿਭਾਗ ਪੰਜਾਬ ਦੇ ਇੱਕ ਉਚ ਅਧਿਕਾਰੀ ਦਾ ਗੰਨਮੈਨ ਦੱਸਿਆ ਪਰੰਤੂ ਜਦੋਂ ਇਸ ਬਾਬਤ ਪੜਤਾਲ ਕੀਤੀ ਗਈ ਤਾਂ ਇਹ ਵਿਅਕਤੀ ਇੱਕ ਪੁਲਿਸ ਮੁਲਾਜਮ ਨਾ ਹੋ ਕੇ ਪ੍ਰਾਈਵੇਟ ਤੌਰ ‘ਤੇ ਉਕਤ ਅਧਿਕਾਰੀ ਨਾਲ ਡਰਾਇਵਰ ਵਜੋਂ ਕੰਮ ਕਰਦਾ ਪਾਇਆ ਗਿਆ। ਜਿਸ ‘ਤੇ ਕਾਰਵਾਈ ਕਰਦਿਆਂ ਹਰਪ੍ਰੀਤ ਸਿੰਘ ਉਕਤ ਵਿਰੁੱਧ ਮੁਕਦਮਾ ਦਰਜ ਕਰ ਲਿਆ ਗਿਆ।