Punjab
CM ਹਾਊਸ ਨੇੜਿਓਂ ਮਿਲੀ ਲਾਸ਼ , ਪੁਲਿਸ ਨੇ ਲਾਸ਼ ਨੂੰ ਲਿਆ ਆਪਣੇ ਕਬਜ਼ੇ ‘ਚ

1 ਮਾਰਚ 2024: ਚੰਡੀਗੜ੍ਹ ਸਥਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਤੋਂ ਥੋੜ੍ਹੀ ਦੂਰੀ ‘ਤੇ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਜਿਸ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸੈਕਟਰ-16 ਦੇ ਸਰਕਾਰੀ ਹਸਪਤਾਲ ‘ਚ ਰਖਵਾਇਆ।
ਪੁਲਿਸ ਦੇ ਵੱਲੋਂ ਅਜੇ ਤੱਕ ਲਾਸ਼ ਦੀ ਪਛਾਣ ਨਹੀਂ ਕੀਤੀ ਗਈ ਹੈ। ਇਸ ਸਬੰਧੀ ਨੇੜਲੇ ਸਾਰੇ ਥਾਣਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ, ਤਾਂ ਜੋ ਕਿਸੇ ਦੇ ਲਾਪਤਾ ਹੋਣ ਦੀ ਖ਼ਬਰ ਮਿਲਦੀ ਹੈ ਤਾ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ ਜਾ ਸਕੇ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਦੀ ਪਛਾਣ ਹੋਣ ਤੋਂ ਬਾਅਦ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ।