Punjab
ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ‘ਚ ਹੋਏ ਸ਼ਾਮਲ
9 ਮਾਰਚ 2024: ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ‘ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ।ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।
ਜੀਪੀ ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਵੀ ਟਿਕਟ ਦੇ ਉਮੀਦਵਾਰ ਹੋਣਗੇ। ਗੁਰਪ੍ਰੀਤ ਸਿੰਘ ਜੀਪੀ ਫਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਹਨ। ਉਹ 2017 ਵਿੱਚ ਵਿਧਾਇਕ ਬਣੇ ਸਨ।
Continue Reading
