Connect with us

Punjab

ਪੰਜਾਬ ‘ਚ ਅੱਜ ਫਿਰ ਬਦਲੇਗਾ ਮੌਸਮ, ਮੀਂਹ ਨੂੰ ਲੈ ਕੇ ਹੋਇਆ ਅਲਰਟ ਜਾਰੀ

Published

on

weather update

WEATHER NEWS:ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਿਕ ਕਈ ਸੂਬਿਆਂ ‘ਚ ਮੌਸਮ ਨੇ ਕਰਵਟ ਲੈ ਲਈ ਹੈ| ਕਈ ਦਿਨਾਂ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ| ਉਥੇ ਹੀ ਅੱਜ ਪੰਜਾਬ ਸਮੇਤ ਕਈ ਸੂਬਿਆਂ ‘ਚ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ‘ਚ ਬਦਲਾਅ ਦੌਰਾਨ ਕਸ਼ਮੀਰ ‘ਚ ਬਰਫਬਾਰੀ ਹੋਈ ਜਦਕਿ ਸ਼ਿਮਲਾ ‘ਚ ਗੜੇਮਾਰੀ ਕਾਰਨ ਮੌਸਮ ਸੁਹਾਵਣਾ ਹੋ ਗਿਆ।

ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਆਈਐਮਡੀ (IMD) ਮੁਤਾਬਿਕ ਪੰਜਾਬ ਵਿੱਚ 13 ਮਾਰਚ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਵਿਭਾਗ ਦਾ ਕਹਿਣਾ ਹੈ ਕਿ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਸ਼ਾਮਿਲ ਹੈ।

ਮੌਸਮ ਵਿੱਚ ਲਗਾਤਾਰ ਬਦਲਾਅ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ, ਅਜਿਹੀ ਸਥਿਤੀ ਵਿੱਚ ਸਾਵਧਾਨੀ ਵਰਤਣੀ ਬਹੁਤ ਜ਼ਰੂਰੀ ਹੋ ਗਈ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਰਾਤ ਨੂੰ ਤਾਪਮਾਨ 7-8 ਡਿਗਰੀ ਤੱਕ ਬਦਲ ਰਿਹਾ ਹੈ। ਅਤੇ ਠੰਡ ਅਚਾਨਕ ਵਧ ਰਹੀ ਹੈ ਜੋ ਬਹੁਤ ਖਤਰਨਾਕ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 26 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਵਿੱਚ 15 ਡਿਗਰੀ ਦਾ ਬਦਲਾਅ ਮਨੁੱਖੀ ਸਰੀਰ ਲਈ ਘਾਤਕ ਹੈ।