Haryana
ਹਰਿਆਣਾ: ਮਨੋਹਰ ਲਾਲ ਖੱਟਰ ਨੇ ਵਿਧਾਨ ਸਭਾ ਸੀਟ ਤੋਂ ਵੀ ਦਿੱਤਾ ਅਸਤੀਫ਼ਾ

13 ਮਾਰਚ 2024: ਹਰਿਆਣਾ ਦੇ ਸਾਬਕਾ CM ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਕਰਨਾਲ ਵਿਧਾਨ ਸਭਾ ਸੀਟ ਤੋਂ ਵੀ ਅਸਤੀਫਾ ਦੇ ਦਿੱਤਾ ਹੈ।
ਨਾਇਬ ਸਿੰਘ ਸੈਣੀ ਹਰਿਆਣਾ ਦੇ ਹੁਣ ਨਵੇਂ ਮੁੱਖ ਮੰਤਰੀ ਹਨ। ਹੁਣ ਹਰਿਆਣਾ ਵਿੱਚ ਨਵੀਂ ਸਰਕਾਰ ਬਣਾਈ ਗਈ ਹੈ। ਸੂਬੇ ਵਿੱਚ ਭਾਜਪਾ-ਜੇਜੇਪੀ ਦਾ ਗਠਜੋੜ ਵੀ ਟੁੱਟ ਗਿਆ ਹੈ।
ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਖੱਟਰ ਹੁਣ ਲੋਕ ਸਭਾ ਚੋਣ ਲੜ ਸਕਦੇ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਜਪਾ ਆਉਣ ਵਾਲੇ ਦਿਨਾਂ ‘ਚ ਲੋਕ ਸਭਾ ਚੋਣਾਂ ਲਈ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰੇਗੀ, ਜਿਸ ‘ਚ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ।