Corona Virus
ਕਰਫ਼ਿਊ ਦੌਰਾਨ ਮਨੁੱਖੀ ਤਸਕਰੀ ਕਰਨ ਵਾਲਾ ਗਿਰੋਹ ਗ੍ਰਿਫ਼ਤਾਰ
ਹੋਸ਼ਿਆਰਪੂਰ, 24 ਅਪ੍ਰੈਲ (ਸਤਪਾਲ ਰਤਨ): ਹੁਸ਼ਿਆਰਪੁਰ ਪੁਲਿਸ ਨੇ ਇਕ ਮਨੁੱਖੀ ਤਸਕਰੀ ਕਰਨ ਵਾਲੇ ਗਿਰੋਹ ਦੇ ਨੌਂ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਜੋ ਹੁਸ਼ਿਆਰਪੁਰ ਤੋਂ ਬਿਹਾਰ ਲਈ ਰਵਾਨਾ ਹੋਇਆ ਸੀ, ਜਿਸ ਲਈ ਜਾਅਲੀ ਪਾਸ ਸਰਹੱਦ ਪਾਰ ਕਰਨ ਲਈ ਅਤੇ ਮੋਟੀ ਰਕਮ ਵਸੂਲਦੇ ਹਨ।
ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ ਵਿੱਚ ਤਾਲਾਬੰਦੀ ਕੀਤੀ ਹੋਈ ਹੈ ਅਤੇ ਪੰਜਾਬ ਵਿੱਚ ਕਰਫ਼ਿਊ ਲੱਗਾ ਹੋਇਆ ਹੈ। ਜਿਸ ਦੇ ਬਾਵਜੂਦ ਹੁਸ਼ਿਆਰਪੁਰ ਪੁਲਿਸ ਨੇ ਮਨੁੱਖੀ ਤਸਕਰੀ ਕਰਨ ਵਾਲਿਆਂ ਦਾ ਪਰਦਾਫਾਸ਼ ਕੀਤਾ ਹੈ, ਜੋ ਜਾਅਲੀ ਪਾਸ ਬਣਾ ਕੇ ਪ੍ਰਵਾਸੀ ਮਜ਼ਦੂਰਾਂ ਨੂੰ ਬਾਰਡਰ ਪਾਰ ਤੋਂ ਪਾਰ ਛੱਡਦੇ ਸੀ ਤੇ ਉਨ੍ਹਾਂ ਤੋਂ ਵੱਡੀ ਰਕਮ ਲੁੱਟਦੇ ਸੀ, ਜਿਸ ਲਈ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਹੈ।
ਪ੍ਰਵਾਸੀ ਮਜ਼ਦੂਰਾਂ ਦੇ ਅਨੁਸਾਰ ਉਨ੍ਹਾਂ ਨੇ ਉਨ੍ਹਾਂ ਤੋਂ 5-5 ਹਜ਼ਾਰ ਰੁਪਏ ਦੀ ਰਕਮ ਲਈ ਸੀ, ਜੋ ਉਨ੍ਹਾਂ ਨੇ ਪੰਜਾਬ-ਹਰਿਆਣਾ ਸਰਹੱਦ ‘ਤੇ ਹੀ ਲੈ ਲਈ ਸੀ।
ਜ਼ਿਕਰਯੋਗ ਹੈ ਪੁਲਿਸ ਨੇ ਗਿਰੋਹ ਦੇ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਕੋਲੋਂ ਜਾਲ੍ਹੀ ਪਾਸ ਅਤੇ ਗੱਡੀਆਂ ਬਰਾਮਦ ਕੀਤੀਆਂ ਹਨ।