Connect with us

Pakistan

ਪਾਕਿਸਤਾਨ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ 5.5 ਤੀਬਰਤਾ

Published

on

ਇਸ ਤੋਂ ਪਹਿਲਾਂ 17 ਫਰਵਰੀ ਨੂੰ ਪਾਕਿਸਤਾਨ ਦੇ ਇਸਲਾਮਾਬਾਦ ਨੇੜੇ ਰਿਕਟਰ ਪੈਮਾਨੇ ‘ਤੇ 4.7 ਦੀ ਤੀਬਰਤਾ ਵਾਲਾ ਭੂਚਾਲ ਆਇਆ ਸੀ। ਜਨਵਰੀ ‘ਚ ਪਾਕਿਸਤਾਨ ‘ਚ ਰਿਕਟਰ ਪੈਮਾਨੇ ‘ਤੇ 4.3 ਦੀ ਤੀਬਰਤਾ ਵਾਲਾ ਭੂਚਾਲ ਆਇਆ ਸੀ। ਹਾਲਾਂਕਿ, ਫਿਲਹਾਲ ਭੂਚਾਲ ਕਾਰਨ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਪੱਛਮੀ ਪਾਕਿਸਤਾਨ ‘ਚ ਦੇਰ ਰਾਤ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਪਾਕਿਸਤਾਨ-ਅਫਗਾਨਿਸਤਾਨ ਸਰਹੱਦ ਨੇੜੇ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਿਕ ਪਾਕਿਸਤਾਨ ‘ਚ ਦੁਪਹਿਰ 2:57 ‘ਤੇ ਰਿਕਟਰ ਪੈਮਾਨੇ ‘ਤੇ 5.5 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ। ਹਾਲਾਂਕਿ, ਫਿਲਹਾਲ ਭੂਚਾਲ ਕਾਰਨ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪਰ ਪਾਕਿਸਤਾਨ ‘ਚ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ।