Punjab
ਹੋਲਾ ਮਹੱਲਾ ਮਨਾਉਣ ਜਾ ਰਹੇ ਸੰਗਤਾਂ ਲਈ ਜਰੂਰੀ ਖ਼ਬਰ
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਆਈ.ਏ.ਐਸ ਅੱਜ ਦਿੱਤੀ ਹੈ । ਉਹ ਅੱਜ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਸਿਵਲ ਅਤੇ ਪੁਲਿਸ ਵਿਭਾਗ ਦੇ ਹੋਲਾ ਮਹੱਲਾ ਖੇਤਰ ਵਿੱਚ ਡਿਊਟੀ ‘ਤੇ ਤਾਇਨਾਤ ਡਿਊਟੀ ਮੈਜਿਸਟ੍ਰੇਟ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਨੇ ਦੱਸਿਆ ਕਿ ਵੱਖ-ਵੱਖ ਢੁਕਵੀਆਂ ਥਾਵਾਂ ‘ਤੇ 27 ਪਾਰਕਿੰਗ ਥਾਵਾਂ ਬਣਾਈਆਂ ਗਈਆਂ ਹਨ, ਜਿੱਥੇ ਸ਼ਰਧਾਲੂ ਆਪਣੇ ਵਾਹਨ ਪਾਰਕ ਕਰਕੇ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਮੁਫ਼ਤ ਸ਼ਟਲ ਬੱਸ ਸੇਵਾ ਰਾਹੀਂ ਮੇਲੇ ਵਾਲੀ ਥਾਂ ‘ਤੇ ਪਹੁੰਚ ਕੇ ਗੁਰੂਧਾਮ ਦੇ ਦਰਸ਼ਨ ਕਰ ਸਕਦੇ ਹਨ |
ਪੁਲਿਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿਵਲ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਫ਼ੋਨ ਨੰਬਰ 01887-232015 ਹੈ। ਉਨ੍ਹਾਂ ਦੱਸਿਆ ਕਿ 11 ਸਬ ਕੰਟਰੋਲ ਰੂਮ ਬਣਾਏ ਗਏ ਹਨ, ਪੂਰੇ ਮੇਲਾ ਖੇਤਰ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਰੂਪਨਗਰ ਨੂੰ ਕੀਰਤਪੁਰ ਸਾਹਿਬ ਹੋਲਾ ਮਹੱਲਾ ਦਾ ਸਮੁੱਚਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਗੁਲਨੀਤ ਸਿੰਘ ਖੁਰਾਣਾ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੇ ਦੱਸਿਆ ਕਿ ਹੋਲਾ ਮਹੱਲਾ ਮੌਕੇ ਸਮੁੱਚੇ ਮੇਲਾ ਇਲਾਕੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਅਤੇ ਸੁਚਾਰੂ ਆਵਾਜਾਈ ਦੇ ਪ੍ਰਬੰਧਾਂ ਲਈ 9 ਪੁਲਿਸ ਸੁਪਰਡੈਂਟ ਅਤੇ 30 ਉਪ ਪੁਲਿਸ ਕਪਤਾਨ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਮੇਲਾ ਖੇਤਰ ਵਿੱਚ 8 ਵਾਚ ਟਾਵਰ ਲਗਾਏ ਗਏ ਹਨ, ਜਦਕਿ ਮੇਲਾ ਖੇਤਰ ਨੂੰ ਜਾਣ ਵਾਲੀਆਂ ਸੜਕਾਂ ‘ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖਣ ਲਈ 28 ਚੌਕੀਆਂ ਲਗਾਈਆਂ ਗਈਆਂ ਹਨ। ਪੁਲਿਸ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਪੁਲਿਸ ਕੰਟਰੋਲ ਰੂਮ ਸਥਾਪਿਤ ਹੈ, ਜਿਸ ਦਾ ਟੈਲੀਫੋਨ ਨੰਬਰ 01887-2333027 ਹੈ।