National
ਮਿਰਜ਼ਾਪੁਰ ‘ਚ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਹੋਈ ਮੌਤ

ACCIDENT: ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲੇ ‘ਚ ਹੋਲੀ ਦੇ ਮੌਕੇ ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਟਰੱਕ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ‘ਚ ਹੋਲੀ ਦੇ ਤਿਉਹਾਰ ‘ਤੇ ਰੰਗ ਫਿੱਕੇ ਪੈ ਗਏ ਹਨ । ਜਦੋਂ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਨੈਸ਼ਨਲ ਹਾਈਵੇ-7 ‘ਤੇ ਦੇਹਤ ਕੋਤਵਾਲੀ ਥਾਣਾ ਖੇਤਰ ਦੇ ਪਿੰਡ ਸਮੋਗਰਾ ਨੇੜੇ ਵਾਪਰਿਆ, ਜਿੱਥੇ ਇੱਕੋ ਮੋਟਰਸਾਈਕਲ ‘ਤੇ ਜਾ ਰਹੇ ਚਾਰ ਨੌਜਵਾਨਾਂ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ ‘ਤੇ ਨਾਲ ਹੀ 4 ਨੌਜਵਾਨਾਂ ਦੀ ਮੌਤ ਹੋ ਗਈ ਹੈ|
ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਪੁਲਿਸ ਨੇ ਟਰੱਕ ਨੂੰ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿੱਚ ਰਾਕੇਸ਼ ਸਿੰਘ, ਵਿਕਾਸ ਪ੍ਰਜਾਪਤੀ, ਰਾਜੇਸ਼ ਪ੍ਰਜਾਪਤੀ, ਸੋਨੂੰ ਪ੍ਰਜਾਪਤੀ ਦੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਮੋਟਰਸਾਈਕਲ ਸੜਕ ਦੇ ਗਲਤ ਪਾਸੇ ਤੋਂ ਆ ਰਿਹਾ ਸੀ। ਇਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਬਣ ਗਈ । ਪੁਲਿਸ ਨੇ ਘਟਨਾ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।