Connect with us

Punjab

1 ਅਪ੍ਰੈਲ ਤੋਂ ਹਾਈਵੇ ਤੇ ਮਹਿੰਗਾ ਹੋਵੇਗਾ ਟੋਲ

Published

on

HIGHWAY TOLL: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਰੇਟ ਇਕ ਵਾਰ ਫਿਰ ਵਧਣ ਜਾ ਰਹੇ ਹਨ। ਨੈਸ਼ਨਲ ਹਾਈਵੇਅ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ‘ਤੇ 31 ਮਾਰਚ ਨੂੰ ਦੁਪਹਿਰ 12 ਵਜੇ ਤੋਂ ਬਾਅਦ ਟੋਲ ਦੀ ਦਰ ਵਧਾਈ ਜਾ ਰਹੀ ਹੈ, ਜਿਸ ਤਹਿਤ ਹਰੇਕ ਵਾਹਨ ਤੋਂ 5 ਤੋਂ 10 ਰੁਪਏ ਤੱਕ ਦਾ ਵਾਧੂ ਟੋਲ ਵਸੂਲਿਆ ਜਾਵੇਗਾ। ਇਸ ਨਾਲ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ ਵਾਲੇ ਲੋਕ ਪ੍ਰਭਾਵਿਤ ਹੋਣਗੇ।

ਜ਼ਿਕਰਯੋਗ ਹੈ ਕਿ ਲਾਡੋਵਾਲ ਟੋਲ ਪਲਾਜ਼ਾ ‘ਤੇ ਇਕ ਸਾਲ ‘ਚ ਤੀਜੀ ਵਾਰ ਟੋਲ ਦੀ ਦਰ ਵਧਾਈ ਜਾ ਰਹੀ ਹੈ। ਟੋਲ ਪਲਾਜ਼ਾ ਦੇ ਮੈਨੇਜਰ ਦੀਪੇਂਦਰ ਕੁਮਾਰ ਨੇ ਦੱਸਿਆ ਕਿ ਇਹ ਨਵੇਂ ਟੋਲ ਰੇਟ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਹੀ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀ ਰੇਟ ਵਧਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਸੀ।