Connect with us

Punjab

ਹਥਿਆਰ ਜਮਾਂ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਸ਼ੁਰੂ

Published

on

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਚਾਹਲ ਨੇ ਹਾਲ ਹੀ ਵਿੱਚ ਕਮਿਸ਼ਨਰੇਟ ਅਧੀਨ ਪੈਂਦੇ ਸਾਰੇ ਥਾਣਿਆਂ ਦੇ ਐਸ.ਐਚ.ਓ. ਅਤੇ ਚੌਕੀ ਇੰਚਾਰਜ ਨੂੰ ਤਾੜਨਾ ਕਰਦੇ ਹੋਏ ਉਨ੍ਹਾਂ ਦੇ ਇਲਾਕੇ ਦੇ ਸਾਰੇ ਬੰਦੂਕਧਾਰੀਆਂ ਦੇ ਹਥਿਆਰ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ ਸਨ।

ਭਾਵੇਂ ਪੰਜਾਬ ਵਿੱਚ 1 ਜੂਨ ਨੂੰ ਚੋਣਾਂ ਹੋਣੀਆਂ ਹਨ ਪਰ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਬੰਦੂਕਧਾਰਕਾਂ ਨੂੰ ਜਲਦੀ ਹੀ ਆਪਣੇ ਹਥਿਆਰ ਜਮਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਨੇ ਸਪੱਸ਼ਟ ਕਿਹਾ ਕਿ ਜੇਕਰ ਕਿਸੇ ਇਲਾਕੇ ‘ਚ ਹਥਿਆਰਾਂ ਸਬੰਧੀ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦਾ ਖ਼ਮਿਆਜ਼ਾ ਉਸ ਇਲਾਕੇ ਦੇ ਇੰਚਾਰਜ ਨੂੰ ਭੁਗਤਣਾ ਪਵੇਗਾ |

ਹੁਣ ਇਸ ਸਜ਼ਾ ਦਾ ਅਸਰ ਲਗਭਗ ਨਜ਼ਰ ਆਉਣ ਲੱਗ ਪਿਆ ਹੈ, ਜਿਸ ਦੇ ਮੱਦੇਨਜ਼ਰ ਸਾਹਨੇਵਾਲ ਥਾਣਾ ਅਤੇ ਕੂੰਮਕਲਾਂ ਥਾਣਾ ਖੇਤਰ ਵਿਚ ਹਥਿਆਰ ਲਗਭਗ ਜਮ੍ਹਾ ਹੋ ਗਏ ਹਨ। ਇਸ ਸਬੰਧੀ ਥਾਣਾ ਕੂੰਮ ਕਲਾਂ ਅਤੇ ਥਾਣਾ ਸਾਹਨੇਵਾਲ ਦੇ ਇੰਚਾਰਜ ਇੰਸਪੈਕਟਰ ਗੁਰਪ੍ਰਤਾਪ ਸਿੰਘ ਅਤੇ ਇੰਸਪੈਕਟਰ ਗੁਲਜਿੰਦਰਪਾਲ ਸਿੰਘ ਨੇ ਦੱਸਿਆ ਕਿ ਅਸਲਾ ਜਮ੍ਹਾ ਨਾ ਕਰਵਾਉਣ ਵਾਲੇ ਵਿਅਕਤੀਆਂ ਦੇ ਲਾਇਸੈਂਸ ਰੱਦ ਕਰਨ ਦੀ ਰਿਪੋਰਟ ਬਣਾ ਕੇ ਕਾਰਵਾਈ ਕੀਤੀ ਜਾ ਰਹੀ ਹੈ|