Connect with us

National

CM ਕੇਜਰੀਵਾਲ ਨੇ ਤਿੰਨ ਕਿਤਾਬਾਂ ਜੇਲ੍ਹ ਲਿਜਾਣ ਦੀ ਮੰਗੀ ਇਜਾਜ਼ਤ

Published

on

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅੱਜ ਰਿਮਾਂਡ ਖ਼ਤਮ ਹੋ ਗਿਆ। ਉਹਨਾਂ ਨੂੰ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਜਿਥੇ ਉਹਨਾਂ ਦਾ 14 ਦਿਨਾਂ ਦਾ ਨਿਆਂਇਕ ਰਿਮਾਂਡ ਤੇ ਹਾਸਿਲ ਕੀਤਾ ਗਿਆ ਤੇ ਕੇਜਰੀਵਾਲ਼ ਨੂੰ ਤਿਹਾੜ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੋਰਟ ਸੁਨੀਤਾ ਕੇਜਰੀਵਾਲ ਤੇ ਆਤਿਸ਼ੀ ਵੀ ਪਹੁੰਚੇ ਹੋਏ ਸਨ।

ਅਦਾਲਤ ਤੋਂ ਮੰਗੀਆਂ 3 ਕਿਤਾਬਾਂ ਮੰਗੀਆਂ

ਕੇਜਰੀਵਾਲ ਨੇ ਆਪਣੇ ਵਕੀਲਾਂ ਰਾਹੀਂ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਇਨ੍ਹਾਂ ਤਿੰਨਾਂ ਕਿਤਾਬਾਂ ਦੀ ਮੰਗ ਅਦਾਲਤ ਦੇ ਸਾਹਮਣੇ ਰੱਖੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਨ੍ਹਾਂ ਤਿੰਨ ਕਿਤਾਬਾਂ ‘ਚ ਭਗਵਦ ਗੀਤਾ, ਰਾਮਾਇਣ ਅਤੇ ਸੀਨੀਅਰ ਪੱਤਰਕਾਰ ਨੀਰਜਾ ਚੌਧਰੀ ਦੀ ਕਿਤਾਬ ‘ਹਾਊ ਪ੍ਰਾਈਮ ਮਿਨਿਸਟਰ ਡਿਸਾਈਡਜ਼’ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਜੇਲ੍ਹ ਵਿੱਚ ਆਪਣੀਆਂ ਜ਼ਰੂਰੀ ਦਵਾਈਆਂ ਦੀ ਵੀ ਮੰਗ ਕੀਤੀ ਹੈ। ਇਸ ਦੌਰਾਨ, ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਤਿਹਾੜ ਜੇਲ੍ਹ ਨੰਬਰ ਦੋ, ਨੰਬਰ ਤਿੰਨ ਅਤੇ ਨੰਬਰ ਪੰਜ ਦੇ ਸਾਰੇ ਜੇਲ੍ਹ ਸੁਪਰਡੈਂਟਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।