Connect with us

National

ਚਿੱਤਰਕੂਟ ‘ਚ ਡੰਪਰ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ ,ਹਾਦਸੇ ‘ਚ 5 ਦੀ ਮੌਤ, 3 ਗੰਭੀਰ ਜ਼ਖਮੀ

Published

on

ACCIDENT: ਉੱਤਰ ਪ੍ਰਦੇਸ਼ ਦੇ ਚਿਤਰਕੂਟ ਵਿੱਚ ਇੱਕ ਤੇਜ਼ ਰਫ਼ਤਾਰ ਡੰਪਰ ਨੇ ਸਵਾਰੀਆਂ ਨਾਲ ਭਰੇ ਇੱਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀਹੈ । ਹਾਦਸੇ ‘ਚ ਆਟੋ ‘ਚ ਸਵਾਰ ਕਈ ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਹੁਣ ਤੱਕ 5 ਮੌਤਾਂ ਦੀ ਪੁਸ਼ਟੀ ਹੋ ​​ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇਸ ਹਾਦਸੇ ਵਿੱਚ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ,ਜਖਮੀਆਂ ਦਾ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਮੁਤਾਬਿਕ ਸ਼ਹਿਰ ਦੇ ਕੋਤਵਾਲੀ ਇਲਾਕੇ ਦੇ ਅਮਨਪੁਰ ਨੇੜੇ ਇੱਕ ਤੇਜ਼ ਰਫ਼ਤਾਰ ਡੰਪਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵੇਲੇ ਆਟੋ ਵਿੱਚ 8 ਸਵਾਰੀਆਂ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ। ਜ਼ਿਲ੍ਹਾ ਹਸਪਤਾਲ ਦੇ ਸੀਐਮਐਸ ਡਾਕਟਰ ਆਰਬੀ ਲਾਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿੱਚ ਅੱਠ ਵਿਅਕਤੀਆਂ ਨੂੰ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ 3 ਹੋਰ ਜ਼ਖ਼ਮੀਆਂ ਦੀ ਹਾਲਤ ਬਹੁਤ ਗੰਭੀਰ ਹੈ।