Connect with us

Punjab

ਮੋਹਾਲੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਗੰਨ ਪੁਆਇੰਟ ‘ਤੇ ਲੁੱਟ-ਖੋਹ ਕਰਨ ਵਾਲੇ ਕਾਬੂ

Published

on

ਮੋਹਾਲੀ 6 ਅਪ੍ਰੈਲ 2024: ਮੋਹਾਲੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੋਹਾਲੀ ਸੀ.ਆਈ.ਏ ਸਟਾਫ ਨੂੰ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਕੁਝ ਨੌਜਵਾਨ ਗੰਨ ਪੁਆਇੰਟ ‘ਤੇ ਲੋਕਾਂ ਤੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਜੇਕਰ ਇਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇ ਤਾਂ ਅਹਿਮ ਸੁਰਾਗ ਮਿਲ ਸਕਦੇ ਹਨ।ਸੂਚਨਾ ਦੇ ਆਧਾਰ ‘ਤੇ ਜਦੋਂ ਤਿੰਨਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਇਹਨਾਂ ਕੋਲੋਂ ਦੋ ਪਿਸਤੌਲ ਅਤੇ ਜਿੰਦਾ ਕਾਰਤੂਸ, ਲੋਕਾਂ ਤੋਂ ਖੋਹੇ ਸੋਨੇ ਦੇ ਗਹਿਣੇ, ਮੋਬਾਈਲ ਫੋਨ ਅਤੇ ਬੋਲਟ ਮੋਟਰਸਾਈਕਲ, ਤਿੰਨ ਪਹੀਆ ਵਾਹਨ ਅਤੇ ਇੱਕ ਸਕੂਟਰ ਬਰਾਮਦ ਕੀਤਾ ਗਿਆ।

ਇਹ ਜਾਣਕਾਰੀ ਐਸ.ਪੀ.ਡੀ ਜੋਤੀ ਯਾਦਵ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ। ਇਨ੍ਹਾਂ ਨੌਜਵਾਨਾਂ ਦੀ ਉਮਰ 19 ਤੋਂ 22 ਸਾਲ ਦੇ ਕਰੀਬ ਹੈ ਅਤੇ ਇਹ ਸਿਰਫ 14 ਸਾਲ ਦੀ ਉਮਰ ‘ਚ ਅਪਰਾਧ ਦੀ ਦੁਨੀਆ ‘ਚ ਪ੍ਰਵੇਸ਼ ਕਰ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਾ ਇਕ ਹੋਰ ਵੀ ਸਾਥੀ ਹੈ, ਜਿਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।ਫਿਲਹਾਲ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਇਨ੍ਹਾਂ ਪਾਸੋਂ ਹੋਰ ਵੀ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।