Connect with us

Punjab

ਪੰਜਾਬ ਪੁਲਿਸ ਦੇ ACP ਤੇ ਗੰਨਮੈਨ ਦੀ ਇੱਕ ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ

Published

on

6 ਅਪ੍ਰੈਲ 2024: ਸਮਰਾਲਾ ਦੇ ਦਿਆਲਪੁਰਾ ਬਾਈਪਾਸ ‘ਤੇ ਬਾਅਦ ਦੁਪਹਿਰ ਕਰੀਬ 3:30 ਵਜੇ ਪੁਲਿਸ ਮੁਲਾਜ਼ਮਾਂ ਦੀ ਫਾਰਚੂਨਰ ਕਾਰ ਅਤੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਫਾਰਚੂਨਰ ਕਾਰ ਨੂੰ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ਵਿੱਚ ਲੁਧਿਆਣਾ ਵਿੱਚ ਤਾਇਨਾਤ ACP ਸੰਦੀਪ ਸਿੰਘ ਅਤੇ ਉਸ ਦੇ ਗੰਨਮੈਨ ਦੀ ਮੌਤ ਹੋ ਗਈ ਜਦਕਿ ਪੁਲਿਸ ਅਧਿਕਾਰੀ ਦੇ ਗੱਡੀ ਡਰਾਈਵਰ ਦੀ ਹਾਲਤ ਗੰਭੀਰ ਬਣੀ ਹੋਈ ਹੈ।

 

ਟੱਕਰ ਇੰਨੀ ਜ਼ਬਰਦਸਤ ਸੀ ਕਿ ਫਾਰਚੂਨਰ ਗੱਡੀ ਨੂੰ ਅੱਗ ਲੱਗ ਗਈ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਮਦਦ ਲਈ ਅਤੇ ਜ਼ਖਮੀ ਪੁਲਿਸ ਅਧਿਕਾਰੀ, ਉਸ ਦੇ ਗੰਨਮੈਨ ਅਤੇ ਡਰਾਈਵਰ ਨੂੰ ਜ਼ਖਮੀ ਹਾਲਤ ‘ਚ ਸਮਰਾਲਾ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਏਸੀਪੀ ਸੰਦੀਪ ਸਿੰਘ ਅਤੇ ਉਸ ਦੇ ਗੰਨਮੈਨ ਨੂੰ ਮ੍ਰਿਤਕ ਐਲਾਨ ਦਿੱਤਾ।

 

ਥਾਣਾ ਸਮਰਾਲਾ ਦੇ ਐਸਐਚਓ ਰਾਓ ਬਰਿੰਦਰ ਸਿੰਘ ਨੇ ਦੱਸਿਆ ਕਿ ਉਹ ਤੁਰੰਤ ਰਾਤ ਨੂੰ ਮੌਕੇ ’ਤੇ ਪੁੱਜੇ ਅਤੇ ਹਾਦਸਾ ਇੰਨਾ ਭਿਆਨਕ ਸੀ ਕਿ ਪੁਲੀਸ ਮੁਲਾਜ਼ਮ ਸੰਦੀਪ ਸਿੰਘ ਅਤੇ ਉਸ ਦੇ ਗੰਨਮੈਨ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਣਾ ਪਿਆ ਅਤੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਏਸੀਪੀ ਸੰਦੀਪ ਸਿੰਘ ਅਤੇ ਉਸ ਦੇ ਗੰਨਮੈਨ ਦੀ ਜਾਨ ਨਹੀਂ ਬਚਾਈ ਜਾ ਸਕੀ।