National
CM ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ
CM ARVIND KEJRIWAL: ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫਤਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਜੇਲ੍ਹ ਪ੍ਰਸ਼ਾਸਨ ਮੁਤਾਬਕ ਇਹ ਮੁਲਾਕਾਤ ਬਿਲਕੁਲ ਸਾਧਾਰਨ ਹਾਲਾਤਾਂ ਵਿੱਚ ਹੋਵੇਗੀ। ਇਸ ਦੇ ਲਈ ਦੋਵਾਂ ਮੁੱਖ ਮੰਤਰੀਆਂ ਨੂੰ ਕਿਸੇ ਵੀ ਤਰ੍ਹਾਂ ਦਾ ਵੀਆਈਪੀ ਟ੍ਰੀਟਮੈਂਟ ਨਹੀਂ ਦਿੱਤਾ ਜਾਵੇਗਾ। ਕਿਉਂਕਿ ਜੇਲ੍ਹ ਦੇ ਅੰਦਰ ਕਿਸੇ ਵੀ ਤਰ੍ਹਾਂ ਦਾ ਹਥਿਆਰ ਲੈ ਕੇ ਜਾਣ ਦੀ ਮਨਾਹੀ ਹੈ, ਇਸ ਲਈ ਸੁਰੱਖਿਆ ਕਰਮਚਾਰੀ ਮੀਟਿੰਗ ਰੂਮ ਤੱਕ ਨਹੀਂ ਪਹੁੰਚ ਸਕਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 10 ਅਪ੍ਰੈਲ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਸ ਮੁਲਾਕਾਤ ਦੀ ਇਜਾਜ਼ਤ ਨਹੀਂ ਦਿੱਤੀ ਸੀ।
ਆਮ ਆਦਮੀ ਪਾਰਟੀ ਦੀ ਤਰਫੋਂ ਕਿਹਾ ਗਿਆ ਕਿ ਦੁਪਹਿਰ 12 ਵਜੇ ਦੇ ਕਰੀਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ।