punjab
LOK SABHA ELECTIONS 2024 : ਕਈ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

LOK SABHA ELECTIONS 2024 : ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਇਸ ਲਈ ਨਾਮਜ਼ਦਗੀ ਪ੍ਰਕਿਰਿਆ 7 ਮਈ ਤੋਂ ਸ਼ੁਰੂ ਹੋ ਗਈ ਹੈ।
ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ ਸੱਤ ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ। ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੀ ਬੇਟੀ ਜੈਇੰਦਰਾ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ।
ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਮਜ਼ਦਗੀ ਭਰਨ ਲਈ ਮੂਸੇਵਾਲਾ ਦੇ ਪਿਤਾ ਨਾਲ ਬਲਕੌਰ ਸਿੰਘ ਸਿੱਧੂ ਨਾਲ ਪਹੁੰਚੇ |
ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।ਉਨ੍ਹਾਂ ਨੇ ਨਾਲ ਉਹਨਾਂ ਦੀ ਪਤਨੀ ਵੀ ਮੌਜੂਦ ਸੀ
ਭਾਜਪਾ ਉਮੀਦਵਾਰ ਅਰਵਿੰਦ ਖੰਨਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਪੁੱਜੇ।
ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੀ ਮੌਜੂਦ ਸਨ।
ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਉਮੀਦਵਾਰ ਪਵਨ ਟੀਨੂੰ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਵਿਧਾਇਕ ਕੇਂਦਰੀ ਰਮਨ ਅਰੋੜਾ ਅਤੇ ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ ਵੀ ਮੌਜੂਦ ਸਨ।