National
ਛੱਤੀਸਗੜ੍ਹ ‘ਚ 19 ਲੋਕਾਂ ਦੀ ਹੋਈ ਦਰਦਨਾਕ ਮੌਤ
ACCIDENT : ਛੱਤੀਸਗੜ੍ਹ ਦੇ ਕਵਾਰਧਾ ਵਿੱਚ ਸੋਮਵਾਰ (20 ਮਈ) ਨੂੰ ਇੱਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਪਲਟਣ ਕਾਰਨ ਅਤੇ 20 ਫੁੱਟ ਡੂੰਘੇ ਟੋਏ ਵਿੱਚ ਡਿੱਗ ਗਈ । ਇਸ ਹਾਦਸੇ ‘ਚ 18 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ । ਇਨ੍ਹਾਂ ਵਿੱਚੋਂ 4 ਨੂੰ ਉੱਚ ਕੇਂਦਰਾਂ ਵਿੱਚ ਭੇਜ ਦਿੱਤਾ ਗਿਆ ਹੈ। ਸਾਰੇ ਕਬਾਇਲੀ ਸਮਾਜ ਦੇ ਹਨ। ਛੱਤੀਸਗੜ੍ਹ ਦੇ ਕਬੀਰਧਾਮ ‘ਚ ਇਹ ਹਾਦਸਾ ਵਾਪਰਿਆ ਹੈ|
ਇਸ ਹਾਦਸੇ ‘ਚ ਕਿਸ -ਕਿਸ ਨੇ ਜਤਾਇਆ ਦੁੱਖ..
PM ਨਰਿੰਦਰ ਮੋਦੀ ਨੇ ਟਵੀਟ ਕਰ ਜ਼ਖਮੀਆਂ ਦੇ ਜਲਦੀ ਠੀਕ ਹੋਣ ਹੋਣ ਦੀ ਕੀਤੀ ਕਾਮਨਾ
ਛੱਤੀਸਗੜ੍ਹ ਦੇ ਕਵਰਧਾ ਵਿੱਚ ਵਾਪਰਿਆ ਸੜਕ ਹਾਦਸਾ ਬਹੁਤ ਦੁਖਦਾਈ ਹੈ। ਇਸ ਹਾਦਸੇ ਵਿੱਚ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਸੰਵੇਦਨਾ ਹੈ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸੂਬਾ ਸਰਕਾਰ ਦੀ ਦੇਖ-ਰੇਖ ‘ਚ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ‘ਚ ਲੱਗਾ ਹੋਇਆ ਹੈ।
ਛੱਤੀਸਗੜ੍ਹ ਦੇ CM ਵਿਸ਼ਨੂੰ ਦੇਉ ਸਾਈਂ ਨੇ ਜਤਾਇਆ ਦੁੱਖ
ਜ਼ਖ਼ਮੀਆਂ ਦੇ ਬਿਹਤਰ ਇਲਾਜ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਜਾਣਗੀਆਂ|
ਮੈਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।
ਸਾਬਕਾ CM ਭੁਪੇਸ਼ ਬਘੇਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਜਤਾਈ ਹਮਦਰਦੀ
ਮੈਂ ਹਾਦਸੇ ਵਿੱਚ ਬੇਵਕਤੀ ਮਾਰੇ ਗਏ 15 ਮਜ਼ਦੂਰਾਂ ਅਤੇ ਬੇਗਾ ਆਦਿਵਾਸੀਆਂ ਦੀ ਆਤਮਾ ਦੀ ਸ਼ਾਂਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ। ਇਸ ਦੁੱਖ ਦੀ ਘੜੀ ਵਿੱਚ ਸਾਡੀ ਹਮਦਰਦੀ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹੈ।