National
ਇੱਕ ਦਿਨ ‘ਚ 3500 ਸ਼ਰਧਾਲੂਆਂ ਨੂੰ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਦੀ ਹੈ ਇਜਾਜ਼ਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਆਰੰਭ ਹੋਣ ਜਾ ਰਹੀ ਹੈ। ਇਸ ਸਬੰਧੀ ਹੇਮਕੁੰਡ ਸਾਹਿਬ ਮੈਨੇਜਮੈਂਟ ਟਰਸਟ ਵੱਲੋਂ ਸੰਗਤਾਂ ਦੇ ਲਈ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ |
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੇਮਕੁੰਟ ਸਾਹਿਬ ਦੇ ਮੈਨੇਜਰ ਗੁਰਨਾਮ ਸਿੰਘ ਨੇ ਦੱਸਿਆ ਕਿ
ਇਸ ਪਰ ਰਜਿਸਟਰੇਸ਼ਨ ਕਰਨ ਵਾਲੀ ਸੰਗਤ ਦਰਸ਼ਨਾਂ ਲਈ ਪਹੁੰਚ ਸਕਦੀ ਹੈ ਅਤੇ ਜਿਨਾਂ ਸੰਗਤਾਂ ਨੇ ਅਜੇ ਤੱਕ ਰਜਿਸਟਰੇਸ਼ਨ ਨਹੀਂ ਕਰਵਾਈ ਉਹ ਸੰਗਤ ਦਰਸ਼ਨਾਂ ਲਈ ਰਜਿਸਟਰੇਸ਼ਨ ਜਰੂਰ ਕਰਵਾ ਕੇ ਆਵੇ ਅਤੇ ਉਨ੍ਹਾਂ ਦੱਸਿਆ ਕਿ ਇੱਕ ਦਿਨ ਵਿੱਚ ਕੇਵਲ 3500 ਸ਼ਰਧਾਲੂਆਂ ਨੂੰ ਹੀ ਯਾਤਰਾ ਦੀ ਇਜਾਜ਼ਤ ਦਿੱਤੀ ਗਈ ਹੈ ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸਤੰਬਰ ਮਹੀਨੇ ਤੱਕ ਇਹ ਯਾਤਰਾ ਜਾਰੀ ਰਹੇਗੀ ਅਤੇ ਸੰਗਤਾਂ ਕਿਸੇ ਵੇਲੇ ਵੀ ਰਜਿਸਟਰੇਸ਼ਨ ਕਰਵਾ ਕੇ ਯਾਤਰਾ ਤੇ ਆ ਸਕਦੀਆਂ ਹਨ। ਉਹਨਾਂ ਦੱਸਿਆ ਕਿ ਸੰਗਤਾਂ ਦੇ ਆਗਮਨ ਤੋਂ ਪਹਿਲਾਂ ਹੀ ਗੁਰਦੁਆਰਾ ਸਾਹਿਬ ਨੂੰ ਸੁੰਦਰ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਜਿਸ ਦਾ ਦ੍ਰਿਸ਼ ਬੇਹਦ ਮਨਮੋਹਕ ਹੈ |