Punjab
ਝੋਨੇ ਦੀ ਫ਼ਸਲ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਨਹਿਰਾਂ ਦਾ ਪਾਣੀ
PUNJAB : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਫ਼ਸਲ ਲਈ ਇਕ ਅਹਿਮ ਫੈਸਲਾ ਲਿਆ ਹੈ| ਝੋਨੇ ਦੀ ਫ਼ਸਲ ਲਈ ਕਿਸਾਨਾਂ ਨੂੰ ਨਹਿਰਾਂ ਦਾ ਪਾਣੀ ਇਸਤੇਮਾਲ ਕਰਨਾ ਪਵੇਗਾ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ |
ਕਿਸਾਨਾਂ ਨੂੰ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ, 11 ਜੂਨ ਤੋਂ ਝੋਨੇ ਦੇ ਸੀਜ਼ਨ ਲਈ ਨਹਿਰੀ ਪਾਣੀ ਦਿੱਤਾ ਜਾਵੇਗਾ | ਨਹਿਰਾਂ ਦੀ ਸਫਾਈ ਦਾ ਕੰਮ ਵੀ ਮੁਕਮੰਲ ਹੋ ਗਿਆ ਹੈ| ਇਸ ਵਾਰ ਨਹਿਰਾਂ, ਕੱਸੀਆਂ ਤੇ ਸੂਏ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰੀਏ ਤਾਂ ਜੋ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕੇ|ਮੈਂਨੂੰ ਉਮੀਦ ਹੈ ਕਿ ਇਸ ਵਾਰ ਖੇਤਾਂ ਨੂੰ ਨਹਿਰੀ ਪਾਣੀ ਮਿਲਣ ਦਾ ਇੱਕ ਰਿਕਾਰਡ ਕਾਇਮ ਹੋਵੇਗਾ|
11 ਜੂਨ ਤੋਂ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ ਬਠਿੰਡਾ, ਫਾਜ਼ਿਲਕਾ, ਫਿਰੋਜਪੁਰ ਵਿੱਚ ਨਹਿਰਾਂ ਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ|
ਉਸ ਤੋਂ ਬਾਅਦ 15 ਜੂਨ ਨੂੰ ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਨਗਰ, ਲੁਧਿਆਣਾ, ਕਪੂਰਥਲਾ, ਰੋਪੜ, ਗੁਰਦਸਪੂਰ , ਅੰਮ੍ਰਿਤਸਰ ‘ਚ ਨਹਿਰਾਂ ਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ|