Connect with us

Uncategorized

ਪੰਜਾਬ ਦੇ ਇੰਨ੍ਹਾਂ ਦੋ ਜ਼ਿਲ੍ਹਿਆਂ ‘ਚ ਪਵੇਗੀ ਭਾਰੀ ਗਰਮੀ

Published

on

PUNJAB WEATHER : ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ ਹੈ । ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਅਤੇ 2 ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਪੰਜਾਬ ਦੇ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ। ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਇੰਨ੍ਹਾਂ ਦੋ ਜ਼ਿਲ੍ਹਿਆਂ ‘ਚ ਪਵੇਗੀ ਸਭ ਤੋਂ ਵੱਧ ਗਰਮੀ
ਪੰਜਾਬ ਦੇ 2 ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਇਨ੍ਹਾਂ ਵਿੱਚ ਲੁਧਿਆਣਾ ਅਤੇ ਬਰਨਾਲਾ ਸ਼ਾਮਲ ਹਨ। ਵਿਭਾਗ ਵੱਲੋਂ ਦੋਵਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 45.2 ਡਿਗਰੀ, ਲੁਧਿਆਣਾ ਵਿੱਚ 45.1 ਡਿਗਰੀ, ਪਟਿਆਲਾ ਵਿੱਚ 45.6, ਬਠਿੰਡਾ ਵਿੱਚ 47.0 ਡਿਗਰੀ, ਫਰੀਦਕੋਟ ਵਿੱਚ 46.1, ਫਤਿਹਗੜ੍ਹ ਸਾਹਿਬ ਵਿੱਚ 44.9, ਫ਼ਿਰੋਜ਼ਪੁਰ ਵਿੱਚ 44.3 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਜਲੰਧਰ 43.8, ਮੋਗਾ 43.7, ਮੋਹਾਲੀ 44.5, ਰੋਪੜ 43.6 ਅਤੇ ਰੂਪਨਗਰ 44.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਹਾਲਾਂਕਿ ਔਸਤ ਅਧਿਕਤਮ ਤਾਪਮਾਨ ‘ਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ।

Continue Reading