Connect with us

Uncategorized

ਪਟਵਾਰੀ 3000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Published

on

FATEHGARH SAHIB : ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਇੱਕ ਵਿਅਕਤੀ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਕਾਬੂ ਕੀਤਾ ਹੈ |

ਜਿਸ ਵਿਅਕਤੀ ਨੂੰ ਕਾਬੂ ਕੀਤਾ ਹੈ ਉਸਦਾ ਨਾਮ ਹਰਦੀਪ ਸਿੰਘ ਹੈ| ਫਤਿਹਗੜ੍ਹ ਸਾਹਿਬ ‘ਚ ਮਾਲ ਪਟਵਾਰੀ ਵਜੋਂ ਕੰਮ ਕਰਦਾ ਹੈ |ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇ ਦਿਨ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ 3000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਮੁਲਾਜ਼ਮ ਨੂੰ ਮਲਕੀਤ ਸਿੰਘ ਵਾਸੀ ਪਿੰਡ ਡੱਡੂਮਾਜਰਾ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਪਹਿਲਾਂ ਵੀ 4 ਏਕੜ ਜ਼ਮੀਨ ਆਪਣੇ ਨਾਂ ਕਰਵਾਉਣ ਲਈ 5000 ਰੁਪਏ ਰਿਸ਼ਵਤ ਵਜੋਂ ਲਏ ਸਨ। ਉਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਇਨ੍ਹਾਂ 4 ਏਕੜਾਂ ‘ਚੋਂ 2 ਏਕੜ ਜ਼ਮੀਨ ਆਪਣੀ ਪਤਨੀ ਦੇ ਨਾਂ ‘ਤੇ ਟਰਾਂਸਫਰ ਕਰ ਦਿੱਤੀ ਸੀ ਅਤੇ ਉਕਤ 2 ਏਕੜ ਜ਼ਮੀਨ ਦੀ ਮੌਤ ਦੀ ਰਜਿਸਟਰੀ ਕਰਵਾਉਣ ਲਈ ਉਕਤ ਪਟਵਾਰੀ ਨੇ ਫਿਰ ਤੋਂ 5000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ, ਪਰ ਸੌਦਾ ਡੀ. 4000 ਰੁਪਏ ਵਿੱਚ ਤੈਅ ਹੋਇਆ। ਉਸਨੇ ਅੱਗੇ ਦੱਸਿਆ ਕਿ ਦੋਸ਼ੀ ਪਟਵਾਰੀ ਨੇ 1000 ਰੁਪਏ ਐਡਵਾਂਸ ਲੈ ਲਏ ਸਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਤਹਿਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 3000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਇਸ ਸਬੰਧੀ ਉਕਤ ਦੋਸ਼ੀ ਪਟਵਾਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ, ਜਿਸ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ।

Continue Reading