Connect with us

Uncategorized

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 316 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

Published

on

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 316 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਦੇ ਲਈ ਇੱਕ ਸਿੱਖ ਜਥਾ ਪਾਕਿਸਤਾਨ ਦੇ ਲਈ 21 ਜੂਨ ਨੂੰ ਰਵਾਨਾ ਹੋਵੇਗਾ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਜੱਥਾ ਸ਼੍ਰੋਮਣੀ ਕਮੇਟੀ ਵੱਲੋਂ ਰਵਾਨਾ ਕੀਤਾ ਜਾਵੇਗਾ। ਇਹ ਜੱਥਾ ਅਟਾਰੀ ਬਾਘਾ ਸਰਹੱਦ ਦੇ ਰਾਹੀਂ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ | ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 316 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਇੰਨ੍ਹਾਂ ਤਿੰਨ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼ਰਧਾਲੂ ਨਤਮਸਤਕ ਹੋਣਗੇ|

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 28 ਜੁਲਾਈ ਨੂੰ ਮਨਾਈ ਜਾਵੇਗੀ | ਹਰ ਸਾਲ ਦੀ ਤਰ੍ਹਾਂ 21 ਤਰੀਕ ਨੂੰ ਪਾਕਿਸਤਾਨ ਲਈ ਸ਼ਰਧਾਲੂ ਰਵਾਨਾ ਹੋਣਗੇ | ਦਰਸ਼ਨ ਕਰਨ ਉਪਰੰਤ 28 ਨੂੰ ਬਰਸੀ ਮਨਾ ਕੇ 30 ਨੂੰ ਵਾਪਿਸ ਲਈ ਰਵਾਨਾ ਹੋਵੇਗਾ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦਿੱਤੀ ਜਾਣਕਾਰੀ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨ ਦੇ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 339 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 316 ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਤੇ ਪਾਕਿਸਤਾਨ ਵਿੱਚ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਉਪਰਾਂਤ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਇਹ ਜੱਥਾ 30 ਜੂਨ ਨੂੰ ਵਾਪਿਸ ਪੰਜਾਬ ਪਰਤ ਆਵੇਗਾ।

Continue Reading