Punjab
ਸ਼ਹੀਦ ਹੋਏ ਸੁਰਿੰਦਰ ਸਿੰਘ ਦੇ ਘਰ ਪਹੁੰਚੇ CM ਮਾਨ,ਪਰਿਵਾਰ ਨੂੰ ਦਿੱਤੀ 1 ਕਰੋੜ ਦੀ ਸਹਾਇਤਾ ਰਾਸ਼ੀ
PUNJAB: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਸੁਰਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਬੀਤੇ ਦਿਨ ਉਨ੍ਹਾਂ ਨੇ ਸ਼ਹੀਦ ਹੋਏ ਸੁਰਿੰਦਰ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ।
ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕੀ ਕਿਹਾ….
ਸ਼ਹੀਦ ਦੇ ਪਰਿਵਾਰ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਸੁਰਿੰਦਰ ਸਿੰਘ ਵਾਸੀ ਪਿੰਡ ਡੱਡੀਆਂ (ਮੂਨਕ) ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਸ਼ਹੀਦ ਹੋਏ ਸਨ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਉਹ ਪਹਿਲਾਂ ਪਰਿਵਾਰ ਨੂੰ ਇਹ ਚੈੱਕ ਨਹੀਂ ਸੌਂਪ ਸਕੇ। ਉਨ੍ਹਾਂ ਨੇ ਚੋਣ ਜ਼ਾਬਤਾ ਹਟਦੇ ਹੀ ਪਰਿਵਾਰਾਂ ਨੂੰ ਚੈੱਕ ਸੌਂਪਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ ਇਸ ਪੁੱਤਰ ਦੀ ਮਹਾਨ ਕੁਰਬਾਨੀ ਦੇ ਸਨਮਾਨ ਵਿੱਚ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਦੇਸ਼ ਸ਼ਹੀਦ ਦਾ ਰਿਣੀ ਹੈ, ਜਿਨ੍ਹਾਂ ਨੇ ਦੇਸ਼ ਅਤੇ ਇੱਥੋਂ ਦੇ ਲੋਕਾਂ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।