Connect with us

National

ਰੇਲਵੇ ਸਟੇਸ਼ਨ, ਮਾਨਸਿਕ ਸਿਹਤ ਸੰਸਥਾ ਤੋਂ ਬਾਅਦ ਹੁਣ ਹਵਾਈ ਅੱਡੇ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

CHANDIGARH : ਲਗਾਤਾਰ ਚੰਡੀਗੜ੍ਹ ‘ਚ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕੁੱਝ ਦਿਨ ਪਹਿਲਾ ਸੈਕਟਰ 32 ਸਥਿਤ ਰੇਲਵੇ ਸਟੇਸ਼ਨ ‘ਤੇ ਸਥਿਤ ਮਾਨਸਿਕ ਸਿਹਤ ਸੰਸਥਾ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀ ਬੰਬ ਦੀ ਧਮਕੀ ਮਿਲੀ ਹੈ।

ਇਹ ਧਮਕੀ ਬੁੱਧਵਾਰ ਸਵੇਰੇ 4.50 ਵਜੇ ਏਅਰਪੋਰਟ ਅਥਾਰਟੀ ਨੂੰ ਈ-ਮੇਲ ਰਾਹੀਂ ਦਿੱਤੀ ਗਈ ਹੈ । ਇਸ ਈ-ਮੇਲ ਤੋਂ ਬਾਅਦ ਚੰਡੀਗੜ੍ਹ ਏਅਰਪੋਰਟ ਅਥਾਰਟੀ ਨੇ ਮੁਹਾਲੀ ਪੁਲਿਸ ਨੂੰ ਸੂਚਿਤ ਕੀਤਾ। ਏਅਰਪੋਰਟ ਅਥਾਰਟੀ ਨੂੰ ਭੇਜੇ ਸੁਨੇਹੇ ਵਿੱਚ ਕਿਹਾ ਗਿਆ ਸੀ ਕਿ ਸਮਾਨ ਬੈਗ ਦੇ ਅੰਦਰ ਛੁਪਾਇਆ ਹੋਇਆ ਸੀ। ਇਸ ਤੋਂ ਬਾਅਦ ਸੀਆਈਐਸਐਫ ਅਤੇ ਮੁਹਾਲੀ ਪੁਲਿਸ ਨੇ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ। ਈ-ਮੇਲ ਵਿੱਚ ਦੋ ਬੰਬਾਂ ਦਾ ਜ਼ਿਕਰ ਕੀਤਾ ਗਿਆ ਸੀ ਪਰ ਤਲਾਸ਼ੀ ਮੁਹਿੰਮ ਤੋਂ ਬਾਅਦ ਅਜਿਹੀ ਕੋਈ ਸ਼ੱਕੀ ਵਸਤੂ ਨਹੀਂ ਮਿਲੀ।

ਪੱਤਰ ਰਾਹੀਂ ਦਿੱਤੀ ਗਈ ਧਮਕੀ

ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਨੂੰ ਡਾਕ ਰਾਹੀਂ ਧਮਕੀ ਭਰਿਆ ਪੱਤਰ ਮਿਲਿਆ ਹੈ। ਇਸ ਪੱਤਰ ਵਿੱਚ ਜੰਮੂ ਕਸ਼ਮੀਰ, ਕਠੂਆ, ਪਠਾਨਕੋਟ, ਵਿਆਸ, ਫਰੀਦਕੋਟ ਅਤੇ ਬਠਿੰਡਾ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

ਇਸ ਦੇ ਨਾਲ ਹੀ 23 ਜੂਨ ਨੂੰ ਵੈਸ਼ਨੋ ਦੇਵੀ ਮੰਦਰ, ਅਮਰਨਾਥ ਮੰਦਰ, ਸ੍ਰੀਨਗਰ ਦੇ ਲਾਲ ਚੌਕ, ਅੰਮ੍ਰਿਤਸਰ ਦੇ ਗੋਲਡਨ ਟੈਂਪਲ ਅਤੇ ਹਿਮਾਚਲ ਦੇ ਕਈ ਮੰਦਰਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਇਹ ਕਾਰਵਾਈ ਜੰਮੂ-ਕਸ਼ਮੀਰ ਵਿੱਚ ਮਾਰੇ ਜਾ ਰਹੇ ਜੇਹਾਦੀਆਂ ਦਾ ਬਦਲਾ ਲੈਣ ਲਈ ਕੀਤੀ ਜਾਵੇਗੀ।

ਪੁਲਿਸ ਨੇ ਵਧਾਈ ਸੁਰੱਖਿਅਤ

ਇਹ ਪੱਤਰ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ਵੀ ਰੇਲਵੇ ਸਟੇਸ਼ਨ ’ਤੇ ਚੌਕਸੀ ਵਧਾ ਦਿੱਤੀ ਹੈ। ਪੁਲਿਸ ਹਰ ਆਉਣ ਜਾਣ ਵਾਲੇ ਯਾਤਰੀ ਦੀ ਤਲਾਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਬੱਸ ਸਟੈਂਡ ਅਤੇ ਹੋਰ ਜਨਤਕ ਥਾਵਾਂ ’ਤੇ ਵੀ ਪੁਲਿਸ ਤਾਇਨਾਤ ਕਰ ਦਿੱਤੀ ਹੈ। ਚੰਡੀਗੜ੍ਹ ਪੁਲਿਸ ਨੇ ਇਸ ਪੱਤਰ ਸਬੰਧੀ ਹਿਮਾਚਲ ਪੰਜਾਬ ਅਤੇ ਜੰਮੂ ਕਸ਼ਮੀਰ ਪੁਲੀਸ ਨੂੰ ਵੀ ਸੂਚਿਤ ਕਰ ਦਿੱਤਾ ਹੈ।