Punjab
CIA ਨੇ 3 ਨੌਜਵਾਨਾਂ ਨੂੰ ਪਿਸਤੌਲ,ਮੈਗਜ਼ੀਨ ਅਤੇ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ ਦੇ CIA ਸਟਾਫ਼ ਨੇ ਵੱਡੀ ਕਾਰਵਾਈ ਕੀਤੀ ਹੈ। ਮਾਣਯੋਗ ਡੀਜੀਪੀ ਗੌਰਵ ਯਾਦਵ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਦਾਇਤਾਂ ਦੇ ਮੁਤਾਬਕ ਇਕ ਮੁਹਿੰਮ ਚਲਾਈ ਗਈ ਸੀ ਉਸਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਨ੍ਹਾਂ ਤਿੰਨਾਂ ਨੌਜਵਾਨਾਂ ਕੋਲੋਂ 200 ਗ੍ਰਾਮ ਹੈਰੋਇਨ ਅਤੇ 6 ਪਿਸਤੌਲਾਂ ਬਰਾਮਦ ਹੋਈਆਂ ਹਨ। ਇਨ੍ਹਾਂ ਤਿੰਨਾਂ ਵਿਅਕਤੀਆਂ ਦਾ ਨਾਮ ਅਕਾਸ਼ਦੀਪ ਸਿੰਘ ਕੋਲੋਂ 200 ਗ੍ਰਾਮ ਹੈਰੋਇਨ ਅਤੇ ਕਰਮਜੀਤ ਸਿੰਘ, ਸੁਖਦੀਪ ਸਿੰਘ ਕੋਲੋਂ ਪਿਸਤੌਲਾਂ ਬਰਾਮਦ ਹੋਈਆਂ ਹਨ।
ਪੁਲਿਸ ਨੇ ਦਿੱਤੀ ਜਾਣਕਾਰੀ….
ਪੁਲਿਸ ਨੇ ਦੱਸਿਆ, ਕਿ ਇਹ ਤਿੰਨੋਂ ਮੁਲਜ਼ਮ ਮਾਸੂਮਾਂ ਲੋਕਾਂ ਨੂੰ ਪਿਸਤੌਲ ਦਿਖਾ ਕੇ ਫਿਰੌਤੀ ਮੰਗਦੇ ਸੀ ਇਨ੍ਹਾਂ ਉਤੇ ਪਹਿਲਾ ਵੀ ਕਈ ਮਾਮਲੇ ਦਰਜ ਹਨ। ਪੁਲਿਸ ਵਲੋਂ ਸਥਾਨਿਕ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ ਜਿਥੇ ਪੁੱਛਗਿਸ਼ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਅਕਾਸ਼ਦੀਪ ਕਰਮਜੀਤ ਸਿੰਘ ਅਤੇ ਸੁਖਦੀਪ ਸਿੰਘ ਕਾਫੀ ਸਮੇਂ ਤੋਂ ਬਾਰਡਰ ਤੋਂ ਨਾਜਾਇਜ਼ ਅਸਲ੍ਹਾ ,ਗੋਲੀ-ਸਿੱਕਾ ਅਤੇ ਨਸ਼ੇ ਦੀ ਸਪਲਾਈ ਕਰਦੇ ਹਨ। ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਨੌਜਵਾਨਾਂ ਨੂੰ 6 ਪਿਸਤੌਲ, 10 ਮੈਗਜ਼ੀਨ ਸਮੇਤ ਕਾਬੂ ਕਰਕੇ ਅਕਾਸ਼ ਸੇਠ ਦੀ ਨਿਸ਼ਾਨਦੇਹੀ ‘ਤੇ 200 ਗ੍ਰਾਮ ਹੈਰੋਇਨ ਤੇ 6 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਥਾਣਾ ਅਜਨਾਲਾ ‘ਚ ਮੁਕੱਦਮਾ ਦਰਜ ਕੀਤਾ ਗਿਆ।