Punjab
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ
AAP PARTY : ਪੰਜਾਬ ਦੀ ਜਲੰਧਰ ਜ਼ਿਮਨੀ ਚੋਣ ‘ਚ ਵੋਟਿੰਗ ਤੋਂ ਪਹਿਲਾਂ ਉਥਲ-ਪੁਥਲ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਡਾ ਝਟਕਾ ਲੱਗਾ ਹੈ। ਤੁਹਾਨੂੰ ਦੱਸ ਦਈਏ ਕਿ ਚੋਣ ਤੋਂ ਪਹਿਲਾ ਅਕਾਲੀ ਦਲ ਦੇ ਉਮੀਦਵਾਰ ਅਚਾਨਕ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ।
ਅਕਾਲੀ ਦਲ ਨੂੰ ਛੱਡ ਕੇ ਆਪ ‘ਚ ਸ਼ਾਮਿਲ ਹੋਣ ਵਾਲੀ ਉਮੀਦਵਾਰ ਦਾ ਨਾਮ ਸੁਰਜੀਤ ਕੌਰ ਹੈ । ਸੁਰਜੀਤ ਕੌਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਮੌਜੂਦਗੀ ‘ਚ ਸ਼ਾਮਿਲ ਕੀਤਾ। ਸ਼ਾਮਿਲ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਦਾ ਜਲੰਧਰ ਸਥਿਤ ਘਰ ‘ਤੇ ਪਾਰਟੀ ‘ਚ ਸਵਾਗਤ ਕੀਤਾ।
ਸੁਰਜੀਤ ਕੌਰ ਨੂੰ ਜੁਆਇਨ ਕਰਨ ਤੋਂ ਬਾਅਦ ਸੀ.ਐਮ ਮਾਨ ਨੇ ਕਿਹਾ ਕਿ ਉਹ ਸੁਰਜੀਤ ਕੌਰ ਨੂੰ ਸਰਕਾਰ ਵਿੱਚ ਚੰਗੀ ਜ਼ਿੰਮੇਵਾਰੀ ਦੇਣਗੇ। ਜੋ ਵੀ ਪੱਧਰ ‘ਤੇ ਹੋਵੇਗਾ, ਅਸੀਂ ਸੁਰਜੀਤ ਕੌਰ ਨੂੰ ਸਰਕਾਰ ਵਿਚ ਥਾਂ ਦੇਵਾਂਗੇ।