Gurdaspur
ਗੁਰਦਾਸਪੁਰ ਵਿੱਚ ਕੋਰੋਨਾ ਦੇ ਆਏ 24 ਨਵੇਂ ਮਾਮਲੇ

ਗੁਰਦਾਸਪੁਰ, 02 ਮਈ (ਗੁਰਪ੍ਰੀਤ ਚਾਵਲਾ): ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਅੱਜ ਭਾਵ ਸ਼ਨੀਵਾਰ ਨੂੰ ਕੋਰੋਨਾ ਪਾਜ਼ਿਟਿਵ ਦੇ 24 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਹ ਸਾਰੇ ਪੀੜਤ ਹਜ਼ੂਰ ਸਾਹਿਬ ਤੋਂ ਪਰਤੇ ਹਨ।
ਹੁਣ ਗੁਰਦਾਸਪੁਰ ਦੇ ਵਿੱਚ ਕੋਰੋਨਾ ਦੇ ਕੁੱਲ ਮਾਮਲੇ 29 ਹੋ ਚੁੱਕੇ ਹਨ। ਜਿਨ੍ਹਾਂ ਵਿੱਚੋਂ ਇੱਕ ਪੀੜਤ ਦਾ ਇਲਾਜ ਚੰਡੀਗੜ੍ਹ ਵਿਖੇ ਚੱਲ ਰਿਹਾ ਹੈ ਅਤੇ ਇੱਕ ਦੀ ਮੌਤ ਹੋ ਚੁਕੀ ਹੈ।