Connect with us

Punjab

ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਕਾਂਗਰਸੀ ਆਗੂ ‘ਆਪ’ ‘ਚ ਹੋਏ ਸ਼ਾਮਲ

Published

on

JALANDHAR : ਪੰਜਾਬ ਦੇ ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਕਾਂਗਰਸ ਪਾਰਟੀ ਦੇ ਦੋ ਸਾਬਕਾ ਕੌਂਸਲਰ ਤਰਸੇਮ ਲਖੋਤਰਾ, ਅਨਮੋਲ ਗਰੋਵਰ ਅਤੇ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਅਕਾਲੀ ਦਲ ਵਿੱਚ ਵਾਪਸ ਚੱਲੇ ਗਈ |

CM ਭਗਵੰਤ ਮਾਨ ਦੀ ਮੌਜੂਦਗੀ ‘ਚ ਵਿੱਚ ਕਾਂਗਰਸੀ ਕੌਂਸਲਰ ਤਰਸੇਮ ਲਖੋਤਰਾ ਤੇ ਅਨਮੋਲ ਗਰੋਵਰ ਅਤੇ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਨ |ਇਸ ਸਬੰਧੀ ਸੀ.ਐਮ ਮਾਨ ਨੇ ਵੀ ਟਵੀਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ‘ਚ ‘ਆਪ’ ਦਾ ਪਰਿਵਾਰ ਵਧ ਰਿਹਾ ਹੈ।

ਅੱਜ ਸਾਬਕਾ ਕਾਂਗਰਸੀ ਕੌਂਸਲਰ ਤਰਸੇਮ ਲਖੋਤਰਾ ਅਤੇ ਸਾਬਕਾ ਕੌਂਸਲਰ ਦਾ ਪੁੱਤਰ ਅਨਮੋਲ ਗਰੋਵਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਸ ਦੇ ਨਾਲ ਹੀ ਭਾਜਪਾ ਆਗੂ ਸੁਭਾਸ਼ ਗੋਰੀਆ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਦੋਵਾਂ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਤਰਸੇਮ ਲਖੋਤਰਾ ਲੰਮੇ ਸਮੇਂ ਤੋਂ ਕਾਂਗਰਸ ਵਿੱਚ ਸਨ ਅਤੇ ਉਨ੍ਹਾਂ ਦੀ ਇਲਾਕੇ ਵਿੱਚ ਚੰਗੀ ਪਕੜ ਸੀ। ਅਜਿਹੇ ‘ਚ ਉਨ੍ਹਾਂ ਦੇ ਪਾਰਟੀ ਛੱਡਣ ਨਾਲ ਪੱਛਮੀ ਹਲਕੇ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।

ਇਸੇ ਤਰ੍ਹਾਂ ਸਾਬਕਾ ਕੌਂਸਲਰ ਦਾ ਪੁੱਤਰ ਅਨਮੋਲ ਗਰੋਵਰ ਵੀ ਪਹਿਲਾਂ ਕਾਂਗਰਸ ਵਿੱਚ ਸੀ। ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਜਦੋਂ ਭਾਜਪਾ ‘ਚ ਸ਼ਾਮਲ ਹੋਏ ਤਾਂ ਉਨ੍ਹਾਂ ਨੇ ਇਸ ਦਾ ਸਮਰਥਨ ਕਰਨਾ ਸ਼ੁਰੂ ਕਰ ਦਿੱਤਾ। ਪਰ ਚੋਣਾਂ ਤੋਂ ਪਹਿਲਾਂ ਗਰੋਵਰ ਪਰਿਵਾਰ ਨੇ ਫਿਰ ਪਾਰਟੀਆਂ ਬਦਲ ਲਈਆਂ। ਸੀਐਮ ਮਾਨ ਨੇ ਜਲੰਧਰ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਦੋਵਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ।