Connect with us

Punjab

ਵੱਡੀ ਵਾਰਦਾਤ ਤੋਂ ਬਚਿਆ ਪੰਜਾਬ, ਹਥਿਆਰਾਂ ਸਣੇ 5 ਬਦਮਾਸ਼ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Published

on

ਅੰਮ੍ਰਿਤਸਰ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ, ਜਦੋਂ ਹਥਿਆਰਾਂ ਸਮੇਤ ਪੰਜ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ ਇਹਨਾਂ ਬਦਮਾਸ਼ਾਂ ਨੂੰ ਮੋਹਾਲੀ ਦੇ ਖਰੜ ਤੋਂ ਗ੍ਰਿਫਤਾਰ ਕੀਤਾ ਹੈ। ਸ਼ੁਰੂਆਤੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਬਦਮਾਸ਼ ਪੰਜਾਬ ਵਿੱਚ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫ਼ਿਰਾਕ ਵਿੱਚ ਸਨ ਪਰ ਸਮਾਂ ਰਹਿੰਦਿਆਂ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਕੇ ਵੱਡੀ ਗੈਂਗਵਾਰ ਤੋਂ ਪੰਜਾਬ ਨੂੰ ਬਚਾਅ ਲਿਆ ਹੈ।

ਇਸ ਸੰਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਨੇ ਪ੍ਰੈਸ ਕਾਨਫਰੰਸ ਕਰਦਿਆਂ ਖੁਲਾਸਾ ਕੀਤਾ ਹੈ ਕਿ ਪੁਲਿਸ ਨੇ ਅੰਤਰਰਾਜੀ ਅਪਰਾਧ ਸਿੰਡੀਕੇਟ ਚਲਾਉਣ ਵਾਲੇ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ। ਉਹਨਾਂ ਦੇ ਕੋਲੋਂ ਦੋ ਪਿਸਤੋਲਾਂ ਤੇ ਅੱਠ ਜ਼ਿੰਦਾ ਰੌਂਦ ਕਾਰਤੂਸ ਵੀ ਬਰਾਮਦ ਕੀਤੇ ਹਨ। ਬਦਮਾਸ਼ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਹਥਿਆਰ ਲੈ ਕੇ ਆਉਂਦੇ ਸਨ।

ਪਤਾ ਲੱਗਿਆ ਹੈ ਕਿ ਇਹਨਾਂ ਪੰਜਾਂ ਨੌਜਵਾਨਾਂ ਚੋਂ ਦੋ ਨੌਜਵਾਨ ਹਿਮਾਚਲ ਦੇ ਹਨ ਅਤੇ ਤਿੰਨ ਨੌਜਵਾਨ ਪੰਜਾਬ ਦੇ ਹਨ। ਇਹਨਾਂ ਦੀ ਪਹਿਚਾਣ ਕਰਨ ਸ਼ਰਮਾ, ਅਰਪਿਤ ਠਾਕੁਰ, ਜੈ ਸ਼ਰਮਾ, ਨਿਖਲ ਸ਼ਰਮਾ ਤੇ ਮੋਨੀ ਦੇ ਰੂਪ ਵਿੱਚ ਹੋਈ ਹੈ, ਜੋ ਕਿ ਸੁੱਖਾ ਪਿਸਟਲ ਨਾਮ ਦਾ ਆਪਣਾ ਗੈਂਗ ਚਲਾਉਂਦੇ ਸਨ ਅਤੇ ਇਹਨਾਂ ਵੱਲੋਂ ਆਪਣੇ ਵਿਰੋਧੀ ਗੈਂਗ ਦੇ ਵਿਅਕਤੀਆਂ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ। ਇਸ ਦੇ ਚਲਦੇ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਨ੍ਹਾਂ ਬਦਮਾਸ਼ਾਂ ‘ਤੇ ਨਵੇਂ ਲਾਗੂ ਹੋਈ ਧਾਰਾ 111 ਬੀਐਨਐਸ ਤਹਿਤ ਮਾਮਲਾ ਦਰਜ ਹੋਇਆ ਹੈ। ਅੰਮ੍ਰਿਤਸਰ ਦੇ ਵਿੱਚ ਪਹਿਲਾ ਮਾਮਲਾ ਪੁਲਿਸ ਨੇ ਨਵੀਂ ਲਾਗੂ ਹੋਈ ਧਾਰਾ ਤਹਿਤ ਦਰਜ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਇਹ ਪਤਾ ਲੱਗੇਗਾ ਕਿ ਅੰਮ੍ਰਿਤਸਰ ਵਿਖੇ ਇਹ ਕਿਸ ਵਿਰੋਧੀ ਗਿਰੋਹ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਸਨ। ਫਿਲਹਾਲ ਪੁਲਿਸ ਦੀ ਬਾਕੀ ਦੀ ਜਾਂਚ ਜਾਰੀ ਹੈ।