Punjab
ਲਾਰੈਂਸ ਗੈਂਗ ਦੇ 4 ਗੁਰਗੇ ਗ੍ਰਿਫ਼ਤਾਰ
BATHINDA : ਲਾਰੈਂਸ ਬਿਸ਼ਨੋਈ ਗਰੁੱਪ ਦੇ ਚਾਰ ਗੁਰਗਿਆਂ ਨੂੰ ਕਾਬੂ ਕਰਕੇ ਬਠਿੰਡਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ |ਇਸ ਦੌਰਾਨ ਪੁਲਿਸ ਨੂੰ ਉਨ੍ਹਾਂ ਕੋਲੋਂ 10 ਅਸਲੇ ਵੀ ਬਰਾਮਦ ਹੋਏ ਹਨ।
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ। ਬਠਿੰਡਾ ਪੁਲਿਸ ਨੇ ਗਿਰੋਹ ਦੇ 4 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ। ਵੱਡੀ ਗੱਲ ਇਹ ਹੈ ਕਿ ਚਾਰ ਮੁਲਜ਼ਮਾਂ ਵਿੱਚੋਂ ਇੱਕ ਸੰਦੀਪ ਨਾਗਰਾ ਹੈ, ਜੋ ਕਿ ਸਿੱਧੂ ਮੂਸੇਵਾਲਾ ਕੇਸ ਦੇ ਮੁਲਜ਼ਮ ਕੇਕੜਾ ਕਾਲਿਆਂਵਾਲੀ ਦਾ ਸਾਥੀ ਹੈ।
SSP ਨੇ ਦਿੱਤੀ ਜਾਣਕਾਰੀ
ਐਸਐਸਪੀ ਬਠਿੰਡਾ ਨੇ ਵੀਰਵਾਰ ਨੂੰ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੀਆਈਏ-1 ਸਟਾਫ਼ ਸ਼ੱਕੀ ਵਿਅਕਤੀ ਦੇ ਸਬੰਧ ਵਿੱਚ ਗਸ਼ਤ ਕਰ ਰਿਹਾ ਸੀ। ਇਸ ਦੌਰਾਨ ਰਿੰਗ ਰੋਡ ਬਠਿੰਡਾ ‘ਤੇ 4 ਵਿਅਕਤੀ ਮੋਟਰਸਾਈਕਲ ‘ਤੇ ਆ ਰਹੇ ਸਨ। ਉਨ੍ਹਾਂ ਨੂੰ ਰੋਕਿਆ ਗਿਆ, ਪੁੱਛਗਿੱਛ ਕੀਤੀ ਗਈ ਅਤੇ ਤਲਾਸ਼ੀ ਲਈ ਗਈ। ਇਨ੍ਹਾਂ ਕੋਲੋਂ ਇਕ ਪਿਸਤੌਲ ਦੇਸੀ ਕੱਟਾ 315 ਬੋਰ, 1 ਰਿਵਾਲਵਰ 32 ਬੋਰ, 10 ਰੌਂਦ 32 ਬੋਰ, 03 ਕਾਰਤੂਸ 12 ਬਰਾਮਦ ਹੋਏ। ਇਸ ਤੋਂ ਇਲਾਵਾ ਇੱਕ ਮੋਟਰਸਾਈਕਲ (ਸਪਲੇਂਡਰ) ਜੋ ਕਿ ਕਾਲੇ ਰੰਗ ਦਾ ਹੈ, ਬਰਾਮਦ ਕੀਤਾ ਗਿਆ ਹੈ। ਦੋਸ਼ੀਆਂ ਦੀ ਪਛਾਣ ਰਾਮ ਕੁਮਾਰ , ਸੰਦੀਪ ਨਾਗਰ ਉਰਫ ਨਾਗਰ , ਹਰਮਨਪ੍ਰੀਤ ਸਿੰਘ ਉਰਫ ਹਰਮਨ, ਮਨੀਸ਼ ਕੁਮਾਰ ਪੁੱਤਰ ਰਮੇਸ਼ ਸਿੰਘ ਵਾਸੀ ਵਜੋਂ ਹੋਈ ਹੈ।