Connect with us

WORLD

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਟਰੂਡੋ ਸਰਕਾਰ ਨੇ ਦਿੱਤੀ ਚਿਤਾਵਨੀ

Published

on

ਹਰ ਸਾਲ ਵੱਡੀ ਗਿਣਤੀ ਵਿੱਚ ਵਿਦਿਆਰਥੀ ਪੜ੍ਹਾਈ ਲਈ ਕੈਨੇਡਾ ਜਾ ਰਹੇ ਹਨ । ਇਸ ਵਿੱਚ ਭਾਰਤ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ।

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ | ਕੈਨੇਡਾ ਦੇ ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਚੇਤਾਵਨੀ ਦਿਤੀ ਹੈ ਕਿ ਉਹ ਪੱਕੇ ਤੌਰ ’ਤੇ ਕੈਨੇਡਾ ਵਿਚ ਨਹੀਂ ਰਹਿ ਸਕਦੇ।

ਮਾਰਕ ਮਿਲਰ ਨੇ ਸਪੱਸ਼ਟ ਲਫਜ਼ਾਂ ਵਿਚ ਕਿਹਾ ਹੈ ਕਿ ਆਪਣੇ ਘਰ ਚਲੇ ਜਾਉ ਅਤੇ ਕੈਨੇਡਾ ਵਿਚ ਕੀਤੀ ਪੜ੍ਹਾਈ ਨੂੰ ਆਪਣੇ ਮੁਲਕ ਜਾ ਕੇ ਵਰਤੋ। ਇੰਮੀਗ੍ਰੇਸ਼ਨ ਮੰਤਰੀ ਨੇ ਦਾਅਵਾ ਕੀਤਾ ਕਿ ਕਿਸੇ ਨੂੰ ਵੀ ਕੈਨੇਡਾ ਵਿਚ ਪੱਕਾ ਕਰਨ ਦਾ ਵਾਅਦਾ ਨਹੀਂ ਕੀਤਾ ਗਿਆ।

ਜਾਣਕਾਰੀ ਮੁਤਾਬਕ ਕੈਨੇਡਾ ਸਰਕਾਰ ਕੌਮਾਂਤਰੀ ਵਿਦਿਆਰਥੀਆਂ ਨੂੰ ਜਾਰੀ ਵੀਜ਼ਿਆਂ ਦੀ ਸਮੀਖਿਆ ਕਰ ਰਹੀ ਹੈ ਅਤੇ ਇਸ ਦਾ ਮੁੱਖ ਮਕਸਦ ਮੁਲਕ ਦੀ ਵਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਸਣੇ ਰੁਜ਼ਗਾਰ ਖੇਤਰ ਵਿਚ ਤਵਾਜ਼ਨ ਬਣਾ ਕੇ ਰੱਖਣਾ ਹੈ।’ਸਟੱਡੀ ਪਰਮਿਟ ਪੱਕੇ ਤੌਰ ਤੇ ਰਹਿਣ ਦੀ ਇਜਾਜ਼ਤ ਨਹੀਂ ਦਿੰਦਾ’

ਮਾਰਕ ਮਿਲਰ ਨੇ ਅੱਗੇ ਕਿਹਾ ਕਿ ਕੈਨੇਡੀਅਨ ਯੂਨੀਵਰਸਿਟੀਜ਼ ਅਤੇ ਹੋਰ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਕੌਮਾਂਤਰੀ ਵਿਦਿਆਰਥੀ ਆਪਣੇ ਦਿਮਾਗ ਵਿਚੋਂ ਇਹ ਗੱਲ ਕੱਢ ਦੇਣ ਕਿ ਉਨ੍ਹਾਂ ਨੂੰ ਕੈਨੇਡਾ ਦੀ ਪੀ.ਆਰ. ਮਿਲ ਜਾਵੇਗੀ। ਇੰਮੀਗ੍ਰੇਸ਼ਨ ਮੰਤਰੀ ਦਾ ਕਹਿਣਾ ਸੀ ਕਿ ਕੌਮਾਂਤਰੀ ਵਿਦਿਆਰਥੀ ਕੈਨੇਡੀਅਨ ਪੀ.ਆਰ. ਦਾ ਸੁਪਨਾ ਲੈ ਕੇ ਕਿਸੇ ਵੀ ਕੋਰਸ ਵਿਚ ਦਾਖਲਾ ਲੈ ਲੈਂਦੇ ਹਨ ਪਰ ਹੁਣ ਸਾਰੀਆਂ ਚੋਰ ਮੋਰੀਆਂ ਬੰਦ ਕਰ ਦਿਤੀਆਂ ਜਾਣਗੀਆਂ। ਇੰਮੀਗ੍ਰੇਸ਼ਨ ਨੀਤੀਆਂ ਵਿਚ ਤਬਦੀਲੀ ਲਾਜ਼ਮੀ ਹੈ ਪਰ ਇਸ ਵਾਸਤੇ ਸਰਕਾਰ ਅਤੇ ਕਾਰੋਬਾਰੀਆਂ ਦਰਮਿਆਨ ਵਿਚਾਰ ਵਟਾਂਦਰਾ ਵੀ ਹੋਣਾ ਚਾਹੀਦਾ ਹੈ। ਮਾਰਕ ਮਿਲਰ ਨੇ ਦੱਸਿਆ ਕਿ ਕੈਨੇਡਾ ਵਿਚ ਆਰਜ਼ੀ ਤੌਰ ’ਤੇ ਮੌਜੂਦ ਲੋਕਾਂ ਦੀ ਗਿਣਤੀ ਕੁਲ ਆਬਾਦੀ ਦਾ 5 ਫੀਸਦੀ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜੋ ਇਸ ਵੇਲੇ ਤਕਰੀਬਨ 7 ਫੀ ਸਦੀ ਹੋ ਚੁੱਕੀ ਹੈ। ‘ ਕੈਨੇਡਾ ਹੁਣ ਕੌਮਾਂਤਰੀ ਵਿਦਿਆਰਥੀਆਂ ਨੂੰ ਪਹਿਲਾਂ ਵਾਂਗ ਵੱਡੇ ਪੱਧਰ ’ਤੇ ਸਟੱਡੀ ਵੀਜ਼ੇ ਜਾਰੀ ਨਹੀਂ ਕਰੇਗਾ। ਮਾਰਕ ਮਿਲਰ ਨੇ ਉਨ੍ਹਾਂ ਕੌਮਾਂਤਰੀ ਵਿਦਿਆਰਥੀਆਂ ਦਾ ਪੱਖ ਪੂਰਿਆ ਜੋ ਆਪਣੇ ਕੋਰਸ ਮੁਤਾਬਕ ਹੀ ਕਿਤਾ ਚੁਣਦੇ ਹਨ ਅਤੇ ਇਕ ਹੁਨਰਮੰਦ ਕਾਮੇ ਵਜੋਂ ਮੁਲਕ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿਚ ਯੋਗਦਾਨ ਪਰ ਰਹੇ ਹਨ।