Connect with us

National

ਫ਼ੌਜੀਆਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਇੱਕ ਫ਼ੌਜੀ ਜਵਾਨ ਜਖ਼ਮੀ

Published

on

JAMMU AND KASHMIR : ਭਾਰਤੀ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਪੁੰਛ ਨੇੜੇ ਬਟਾਲ ਸੈਕਟਰ ‘ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਸਵੇਰੇ 3 ਵਜੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਭਾਰੀ ਗੋਲੀਬਾਰੀ ਹੋਈ ਅਤੇ ਅੱਤਵਾਦੀਆਂ ਦੀ ਗੋਲੀਬਾਰੀ ‘ਚ ਇਕ ਜਵਾਨ ਵੀ ਜ਼ਖਮੀ ਹੋ ਗਿਆ।

ਜੰਮੂ-ਕਸ਼ਮੀਰ ਦੇ ਪੁੰਛ ‘ਚ LOC ਨੇੜੇ ਬਟਾਲ ਸੈਕਟਰ ‘ਚ 23 ਜੁਲਾਈ ਦੀ ਸਵੇਰ ਕਰੀਬ 3 ਵਜੇ ਫ਼ੌਜੀਆਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਹੋ ਗਈ ਹੈ । ਇਸ ‘ਚ ਫ਼ੌਜ ਦਾ ਇਕ ਜਵਾਨ ਜ਼ਖਮੀ ਹੋ ਗਿਆ। ਫੌਜ ਨੂੰ ਸੂਚਨਾ ਮਿਲੀ ਸੀ ਕਿ ਕੁਝ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਨੂੰ ਨਾਕਾਮ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਕੁਝ ਅੱਤਵਾਦੀ ਪੁੰਛ ਦੀ ਕ੍ਰਿਸ਼ਨਾ ਘਾਟੀ ਪੱਟੀ ਤੋਂ ਬਟਾਲ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਫ਼ੌਜ ਦੇ ਜਵਾਨਾਂ ਨੂੰ ਅੱਤਵਾਦੀਆਂ ਦੀ ਹਰਕਤ ਦੀ ਸੂਚਨਾ ਮਿਲੀ ਸੀ। ਫੌਜ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਗੋਲੀਬਾਰੀ ‘ਚ ਅੱਤਵਾਦੀਆਂ ਦਾ ਵੀ ਨੁਕਸਾਨ ਹੋਇਆ ਹੈ।

ਹਾਲਾਂਕਿ ਅਜੇ ਤੱਕ ਅੱਤਵਾਦੀਆਂ ਦੇ ਜ਼ਖਮੀ ਜਾਂ ਮਾਰੇ ਜਾਣ ਦੀ ਸੂਚਨਾ ਨਹੀਂ ਮਿਲੀ ਹੈ। ਗੋਲੀਬਾਰੀ ‘ਚ ਜ਼ਖਮੀ ਫੌਜੀ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜੰਮੂ ਵਿੱਚ 24 ਘੰਟਿਆਂ ਵਿੱਚ ਇਹ ਦੂਜਾ ਹਮਲਾ ਹੈ।

ਇਸ ਤੋਂ ਪਹਿਲਾ ਵੀ ਕਈ ਹੋਏ ਸੀ ਹਮਲੇ

ਸੋਮਵਾਰ ਸਵੇਰੇ ਹੋਈ ਗੋਲੀਬਾਰੀ ਵਿੱਚ ਇੱਕ ਜਵਾਨ ਜ਼ਖਮੀ ਹੋ ਗਿਆ, ਫੌਜ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਕਾਰਨ ਹਮਲਾਵਰ ਭੱਜਣ ਲਈ ਮਜਬੂਰ ਹੋ ਗਏ। ਪਿਛਲੇ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਡੋਡਾ ਜ਼ਿਲੇ ਦੇ ਇਕ ਸਕੂਲ ‘ਚ ਬਣੇ ਅਸਥਾਈ ਫੌਜੀ ਕੈਂਪ ‘ਤੇ ਗੋਲੀਬਾਰੀ ਕੀਤੀ ਸੀ। ਪਿਛਲੇ ਹਫ਼ਤੇ ਇਸੇ ਇਲਾਕੇ ਵਿੱਚ ਇੱਕ ਕੈਪਟਨ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ ਸਨ। ਇਸ ਤੋਂ ਕੁਝ ਦਿਨ ਪਹਿਲਾਂ ਕਠੂਆ ‘ਚ ਹੋਏ ਹਮਲੇ ‘ਚ ਪੰਜ ਜਵਾਨ ਸ਼ਹੀਦ ਹੋ ਗਏ ਸਨ।